Ephesians 2:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉੱਥੇ ਸ਼ਾਂਤੀ ਸਥਾਪਿਤ ਕਰਨਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਵਿਵਸਥਾ ਦੇ ਹੁਕਮਾਂ ਅਤੇ ਨਿਯਮਾਂ ਨੂੰ ਖ਼ਤਮ ਕਰ ਦਿੱਤਾ ਤਾਂ ਜੋ ਯਹੂਦੀਆਂ ਅਤੇ ਪਰਾਈਆਂ ਕੌਮਾਂ ਵਿੱਚੋਂ ਆਪਣੇ ਵਿੱਚ ਇੱਕ ਨਵੀਂ ਕੌਮ ਪੈਦਾ ਕਰ ਕੇ ਮਿਲਾਪ ਕਰਵਾ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਸਰੀਰ ਵਿੱਚ ਬਿਵਸਥਾ ਨੂੰ ਬਿਧੀਆਂ ਅਤੇ ਕਾਨੂੰਨਾਂ ਸਮੇਤ ਇੱਕ ਪਾਸੇ ਰੱਖ ਕੇ। ਉਸਦਾ ਉਦੇਸ਼ ਆਪਣੇ ਆਪ ਵਿੱਚ ਦੋਵਾਂ ਵਿੱਚੋਂ ਇੱਕ ਨਵੀਂ ਮਨੁੱਖਤਾ ਪੈਦਾ ਕਰਨਾ ਸੀ, ਇਸ ਤਰ੍ਹਾਂ ਸ਼ਾਂਤੀ ਬਣਾਉਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ
Punjabi ERV
ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉਥੇ ਸ਼ਾਂਤੀ ਸਥਾਪਿਤ ਕਰਨਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنے جِسم دی راہِیں وَیر نُوں یعنی اوس شریعت نُوں جِہدے حُکم ضابطے نال سن۔ مَوقُوف کر دِتّا۔ تاں جو اپنے وِچ دوہاں توں اِک نواں اِنسان پَیدا کر کے صُلح کرا وے۔
Punjabi Standard Bible (Punjabi Standard Bible) 2023
ਉਸ ਨੇ ਬਿਧੀਆਂ 'ਤੇ ਅਧਾਰਤ ਹੁਕਮਾਂ ਦੀ ਬਿਵਸਥਾ ਨੂੰ ਮਿਟਾ ਦਿੱਤਾ ਤਾਂਕਿ ਦੋਹਾਂ ਤੋਂ ਆਪਣੇ ਆਪ ਵਿੱਚ ਇੱਕ ਨਵਾਂ ਮਨੁੱਖ ਸਿਰਜ ਕੇ ਸ਼ਾਂਤੀ ਸਥਾਪਤ ਕਰੇ