Ephesians 2:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਹ ਸਲੀਬੀ ਮੌਤ ਦੇ ਦੁਆਰਾ ਦੋਨਾਂ ਕੌਮਾਂ ਦੇ ਵਿਚਕਾਰ ਵੈਰ ਨੂੰ ਖ਼ਤਮ ਕਰ ਕੇ, ਇੱਕ ਕੌਮ ਦੇ ਰੂਪ ਵਿੱਚ ਸਾਡਾ ਪਰਮੇਸ਼ਰ ਦੇ ਨਾਲ ਮੇਲ ਕਰਵਾਉਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇੱਕ ਸਰੀਰ ਵਿੱਚ ਉਨ੍ਹਾਂ ਦੋਹਾਂ ਨੂੰ ਸਲੀਬ ਦੇ ਰਾਹੀਂ ਪਰਮੇਸ਼ਵਰ ਨਾਲ ਮੇਲ ਕਰਨ ਲਈ, ਜਿਸ ਦੁਆਰਾ ਉਸਨੇ ਉਨ੍ਹਾਂ ਦੀ ਦੁਸ਼ਮਣੀ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ
Punjabi ERV
ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸ਼ਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے صلِیب اُتّے وَیر نُوں ہٹا کے اوہدے سببّوں دوہاں نُوں اِک تَن بنا کے خُدا نال مِلائے۔
Punjabi Standard Bible (Punjabi Standard Bible) 2023
ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਅਤੇ ਇਸ ਦੇ ਦੁਆਰਾ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ਰ ਨਾਲ ਮੇਲ ਕਰਾਵੇ।