Ephesians 2:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਸਮਾਂ ਸੀ ਜਦੋਂ ਅਸੀਂ ਵੀ ਉਹਨਾਂ ਵਰਗੇ ਸੀ । ਅਸੀਂ ਵੀ ਆਪਣੀਆਂ ਸਰੀਰਕ ਕਾਮਨਾਵਾਂ ਦੇ ਵਿੱਚ ਫਸੇ ਹੋਏ ਸੀ ਅਤੇ ਆਪਣੇ ਸਰੀਰ ਅਤੇ ਮਨ ਦੀ ਇੱਛਾ ਦੇ ਅਨੁਸਾਰ ਚੱਲਦੇ ਸੀ । ਇਸ ਤਰ੍ਹਾਂ ਅਸੀਂ ਵੀ ਦੂਜਿਆਂ ਵਾਂਗ ਪਰਮੇਸ਼ਰ ਦੇ ਕ੍ਰੋਧ ਦੇ ਭਾਗੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਸਾਰੇ ਇੱਕ ਸਮੇਂ ਉਨ੍ਹਾਂ ਦੇ ਵਿੱਚ ਰਹਿੰਦੇ ਸੀ, ਆਪਣੇ ਸਰੀਰ ਦੀ ਲਾਲਸਾ ਨੂੰ ਸੰਤੁਸ਼ਟ ਕਰਦੇ ਸੀ ਅਤੇ ਮਨ ਦੀਆਂ ਇੱਛਾਵਾਂ ਅਤੇ ਕਾਮਨਾਵਾਂ ਦੀ ਪਾਲਣ ਕਰਦੇ ਸੀ। ਬਾਕੀ ਲੋਕਾਂ ਵਾਂਗ, ਅਸੀਂ ਸੁਭਾਅ ਦੁਆਰਾ ਪਰਮੇਸ਼ਵਰ ਦੇ ਕ੍ਰੋਧ ਦੇ ਹੱਕਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਵਿੱਚ ਅਸੀਂ ਵੀ ਸੱਭੋ ਸਰੀਰ ਅਤੇ ਮਨ ਦੀਆਂ ਚਾਹਵਾਂ ਨੂੰ ਪੂਰੇ ਕਰਦਿਆਂ ਆਪਣੇ ਸਰੀਰ ਦੀਆਂ ਕਾਮਨਾਂ ਵਿੱਚ ਅੱਗੇ ਦਿਨ ਕੱਟਦੇ ਸਾਂ ਅਤੇ ਹੋਰਨਾਂ ਵਾਂਙੁ ਆਪਣੇ ਸੁਭਾਉ ਕਰਕੇ ਗਜ਼ਬ ਦੇ ਪੁੱਤ੍ਰ ਸਾਂ
Punjabi ERV
ਪਿਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਮ੍ਹਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں وِچ اسی وی ساریاں دے سارے پہلاں اپنے جِسم دِیاں خواہشاں وِچ رہندے ساں۔ تے جِسم تے عقل دے اِرادے پُورے کر دے ساں۔ تے ہورناں وانگر قُدرتی طَور اُتّے غضب دے بال ساں۔
Punjabi Standard Bible (Punjabi Standard Bible) 2023
ਪਹਿਲਾਂ ਅਸੀਂ ਸਭ ਵੀ ਆਪਣੇ ਸਰੀਰ ਦੀਆਂ ਲਾਲਸਾਵਾਂ ਦੇ ਅਨੁਸਾਰ ਸਰੀਰ ਅਤੇ ਮਨ ਦੀਆਂ ਇੱਛਾਵਾਂ ਨੂੰ ਪੂਰਾ ਕਰਦਿਆਂ ਇਨ੍ਹਾਂ ਵਿੱਚ ਜੀਵਨ ਗੁਜ਼ਾਰਦੇ ਸੀ ਅਤੇ ਹੋਰਨਾਂ ਵਾਂਗ ਸੁਭਾਅ ਤੋਂ ਹੀ ਕ੍ਰੋਧ ਦੀ ਸੰਤਾਨ ਸੀ।