Ephesians 2:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤਾਂ ਆਪਣੇ ਅਪਰਾਧਾਂ ਦੇ ਕਾਰਨ ਆਤਮਿਕ ਤੌਰ ਤੇ ਮਰ ਚੁੱਕੇ ਸੀ ਪਰ ਉਹਨਾਂ ਨੇ ਸਾਨੂੰ ਮਸੀਹ ਦੇ ਨਾਲ ਜਿਊਂਦਾ ਕਰ ਦਿੱਤਾ ਹੈ । ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਦੁਆਰਾ ਮੁਕਤ ਕੀਤੇ ਗਏ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ)
Punjabi ERV
ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹਡ਼ੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں قصوراں دے سببّوں موئے ہوئے ساں تدوں سانُوں مسِیح دے نال زِندہ کِیتا (تُہانوں فضل نال ای نجات مِلی اے۔)
Punjabi Standard Bible (Punjabi Standard Bible) 2023
ਸਾਨੂੰ ਮਸੀਹ ਦੇ ਨਾਲ ਜਿਵਾਇਆ ਜਦੋਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ; ਤੁਸੀਂ ਕਿਰਪਾ ਦੁਆਰਾ ਹੀ ਬਚਾਏ ਗਏ ਹੋ।