Ephesians 2:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਇਹ ਇਸ ਲਈ ਕੀਤਾ ਕਿ ਉਹ ਅੱਗੇ ਆਉਣ ਵਾਲੇ ਯੁੱਗਾਂ ਵਿੱਚ ਮਸੀਹ ਯਿਸੂ ਦੇ ਦੁਆਰਾ ਸਾਡੇ ਉੱਤੇ ਹੋਈ ਅਤਿ ਮਹਾਨ ਕਿਰਪਾ ਨੂੰ ਪ੍ਰਗਟ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਕਿ ਆਉਣ ਵਾਲੇ ਯੁੱਗਾਂ ਵਿੱਚ ਉਹ ਆਪਣੀ ਦਇਆ ਦੀ ਬੇਮਿਸਾਲ ਦੌਲਤ ਦਿਖਾਵੇ, ਜੋ ਮਸੀਹ ਯਿਸ਼ੂ ਵਿੱਚ ਸਾਡੇ ਉੱਤੇ ਆਪਣੀ ਦਿਆਲਗੀ ਨਾਲ ਪ੍ਰਗਟ ਕੀਤੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ
Punjabi ERV
ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے پئی اوہ آؤن والیاں زمانیاں وِچ اپنے فضل دی باہلی دَولت وکھائے جیہڑا مسِیح یِسُوع وِچ ساڈے اُتّے مِہربانی نال ہویا سی۔
Punjabi Standard Bible (Punjabi Standard Bible) 2023
ਤਾਂਕਿ ਆਉਣ ਵਾਲੇ ਯੁਗਾਂ ਵਿੱਚ ਉਸ ਦਇਆ ਦੁਆਰਾ ਜੋ ਉਹ ਮਸੀਹ ਯਿਸੂ ਵਿੱਚ ਸਾਡੇ ਉੱਤੇ ਕਰਦਾ ਹੈ, ਆਪਣੀ ਕਿਰਪਾ ਦੇ ਅਪਾਰ ਧਨ ਨੂੰ ਪਰਗਟ ਕਰੇ।