Ephesians 2:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਰਾਹੀਂ ਵਿਸ਼ਵਾਸ ਦੇ ਦੁਆਰਾ ਮੁਕਤ ਕੀਤੇ ਗਏ ਹੋ । ਇਹ ਤੁਹਾਡੇ ਵੱਲੋਂ ਨਹੀਂ ਸਗੋਂ ਪਰਮੇਸ਼ਰ ਦਾ ਵਰਦਾਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੀ ਵੱਲੋਂ ਦਾਤ ਹੈ
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ
Punjabi ERV
ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُہانوں اِیمان دی راہِیں فضل نال ای نجات مِلی اے۔ تے ایہہ ساڈے ولّوں نئیں پر خُدا دی بخشِش اے۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਵਿਸ਼ਵਾਸ ਰਾਹੀਂ ਕਿਰਪਾ ਦੇ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ, ਸਗੋਂ ਪਰਮੇਸ਼ਰ ਦਾ ਦਾਨ ਹੈ