Ephesians 3:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਾੜੇ ਦੁੱਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਨਿਰਾਸ਼ ਨਾ ਹੋਵੋ ਕਿ ਮੈਂ ਤੁਹਾਡੇ ਲਈ ਦੁੱਖ ਸਹਿ ਰਿਹਾ ਹਾਂ । ਇਸ ਵਿੱਚ ਤੁਹਾਡੀ ਮਹਿਮਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਲਈ ਤੁਹਾਡੇ ਦੁੱਖਾਂ ਦੇ ਕਾਰਨ ਨਿਰਾਸ਼ ਨਾ ਹੋਵੋ, ਜੋ ਤੁਹਾਡੀ ਮਹਿਮਾ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾਂ ਦੇ ਕਾਰਨ ਜੋ ਤੁਹਾਡੀ ਖਾਤਿਰ ਹਨ ਹੌਸਲਾ ਨਾ ਹਾਰੋ ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਵਡਿਆਈ ਹੈ।।
Punjabi ERV
ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਡ਼ੇ ਦੁਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں درخواست کرنا آں پئی تُسی میرِیاں اوہناں تنگِیاں دے سببّوں جیہڑیاں تُہاڈی خاطر سہنا آں ہِمّت نا ہارو۔ اوہ تُہاڈا ٹھاٹھ نیں۔
Punjabi Standard Bible (Punjabi Standard Bible) 2023
ਇਸ ਲਈ ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਕਸ਼ਟਾਂ ਦੇ ਕਾਰਨ ਜੋ ਮੈਂ ਤੁਹਾਡੀ ਖਾਤਰ ਸਹਿੰਦਾ ਹਾਂ, ਨਿਰਾਸ਼ ਨਾ ਹੋਵੋ; ਇਹ ਤੁਹਾਡਾ ਮਾਣ ਹਨ।