Ephesians 3:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸ ਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸੱਕੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਤੁਸੀਂ ਉਹਨਾਂ ਦੇ ਪਿਆਰ ਨੂੰ ਜਾਣੋ ਜੋ ਮਨੁੱਖੀ ਸਮਝ ਤੋਂ ਪਰੇ ਹੈ ਅਤੇ ਪਰਮੇਸ਼ਰ ਦੀ ਪੂਰਨਤਾ ਨਾਲ ਭਰਪੂਰ ਹੋ ਜਾਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮਸੀਹ ਦੇ ਉਸ ਪਿਆਰ ਨੂੰ ਜਾਣੋ, ਜੋ ਗਿਆਨ ਤੋਂ ਪਰੇ ਹੈ, ਤਾਂ ਜੋ ਪਰਮੇਸ਼ਵਰ ਦੀ ਸਾਰੀ ਸੰਪੂਰਨਤਾ ਤੁਹਾਡੇ ਵਿੱਚ ਸਥਾਪਿਤ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰੀ ਹੋ ਜਾਓ।।
Punjabi ERV
ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸਕੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مسِیح دی راہِیں اوس مُحبّت نُوں جان سکو جیہڑی جانن توں پراں اے۔ پئی خُدا دی پُوری بھرپُوری تِیکر بھر جاؤ۔
Punjabi Standard Bible (Punjabi Standard Bible) 2023
ਅਤੇ ਉਸ ਦੇ ਉਸ ਪ੍ਰੇਮ ਨੂੰ ਜਾਣ ਸਕੋ ਜੋ ਗਿਆਨ ਤੋਂ ਪਰੇ ਹੈ ਤਾਂਕਿ ਤੁਸੀਂ ਪਰਮੇਸ਼ਰ ਦੀ ਸਾਰੀ ਭਰਪੂਰੀ ਨਾਲ ਭਰਪੂਰ ਹੋ ਜਾਓ।