Ephesians 3:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸ ਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕੱਠੇ ਇੱਕੋ ਸਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕੱਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਇਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਭੇਤ ਇਹ ਹੈ ਕਿ ਸ਼ੁਭ ਸਮਾਚਾਰ ਦੇ ਦੁਆਰਾ ਪਰਾਈਆਂ ਕੌਮਾਂ ਵੀ ਯਹੂਦੀਆਂ ਦੇ ਨਾਲ ਪਰਮੇਸ਼ਰ ਦੀ ਮਸੀਹ ਯਿਸੂ ਵਿੱਚ ਵਾਅਦਾ ਕੀਤੀ ਹੋਈ ਵਿਰਾਸਤ ਵਿੱਚ ਭਾਗੀ ਹਨ ਅਤੇ ਉਹਨਾਂ ਦੇ ਨਾਲ ਇੱਕ ਸਰੀਰ ਦੇ ਅੰਗ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਭੇਤ ਇਹ ਹੈ ਕਿ ਖੁਸ਼ਖ਼ਬਰੀ ਦੁਆਰਾ ਗ਼ੈਰ-ਯਹੂਦੀ ਇਸਰਾਏਲ ਦੇ ਨਾਲ ਵਾਰਸ ਹਨ, ਇੱਕ ਸਰੀਰ ਦੇ ਅੰਗ ਹਨ, ਅਤੇ ਮਸੀਹ ਯਿਸ਼ੂ ਵਿੱਚ ਵਾਅਦੇ ਵਿੱਚ ਇਕੱਠੇ ਹਿੱਸੇਦਾਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਏਹ ਕਿ ਮਸੀਹ ਵਿੱਚ ਖੁਸ਼ ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਅਧਿਕਾਰੀ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਸਾਂਝੀ ਹਨ
Punjabi ERV
ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕਠੇ ਇੱਕੋ ਸ਼ਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یعنی ایہہ پئی مسِیح یِسُوع وِچ غیر قوم والے خُوشخبری دی راہِیں وِرثے وِچ سانجھے تے بدن وِچ شامل تے وعدے وِچ داخل نیں۔
Punjabi Standard Bible (Punjabi Standard Bible) 2023
ਉਹ ਭੇਤ ਇਹ ਹੈ ਕਿ ਪਰਾਈਆਂ ਕੌਮਾਂ ਦੇ ਲੋਕ ਵੀ ਸੰਗੀ ਵਾਰਸ, ਇੱਕੋ ਦੇਹ ਦੇ ਅੰਗ ਅਤੇ ਖੁਸ਼ਖ਼ਬਰੀ ਦੇ ਰਾਹੀਂ ਮਸੀਹ ਯਿਸੂ ਵਿੱਚ ਵਾਇਦੇ ਦੇ ਸਾਂਝੀ ਹਨ।