Ephesians 3:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪਰਮੇਸ਼ਰ ਦੇ ਸਭ ਲੋਕਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ ਪਰ ਫਿਰ ਵੀ ਪਰਮੇਸ਼ਰ ਨੇ ਮੈਨੂੰ ਆਪਣੀ ਕਿਰਪਾ ਦੇ ਨਾਲ ਇਸ ਯੋਗ ਸਮਝਿਆ ਕਿ ਮੈਂ ਮਸੀਹ ਦੀਆਂ ਬੇਅੰਤ ਅਸੀਸਾਂ ਦਾ ਸ਼ੁਭ ਸਮਾਚਾਰ ਪਰਾਈਆਂ ਕੌਮਾਂ ਨੂੰ ਸੁਣਾਵਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ ਮੈਂ ਸਾਰੇ ਪ੍ਰਭੂ ਦੇ ਲੋਕਾਂ ਨਾਲੋਂ ਸਭ ਤੋਂ ਛੋਟਾ ਹਾਂ, ਫਿਰ ਵੀ ਇਹ ਕਿਰਪਾ ਮੈਨੂੰ ਦਿੱਤੀ ਗਈ ਕਿ ਮੈਂ ਗ਼ੈਰ-ਯਹੂਦੀਆਂ ਨੂੰ ਮਸੀਹ ਦੀ ਬੇਅੰਤ ਖਜ਼ਾਨੇ ਦਾ ਪ੍ਰਚਾਰ ਕਰ ਸਕਾਂ,
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਉੱਤੇ ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ ਇਹ ਕਿਰਪਾ ਹੋਈ ਭਈ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ ਖਬਰੀ ਸੁਣਾਵਾਂ
Punjabi ERV
ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦਿਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے اُتّے جیہڑا ساریاں پاک لوکاں وِچ حِقیر توں حِقیر ساں ایہہ فضل ہویا۔ پئی مَیں غیر قوماں نُوں مسِیح دی بے انت دَولت دی خُوشخبری دیاں۔
Punjabi Standard Bible (Punjabi Standard Bible) 2023
ਮੈਨੂੰ ਜੋ ਸਾਰਿਆਂ ਸੰਤਾਂ ਵਿੱਚੋਂ ਸਭ ਤੋਂ ਛੋਟਾ ਹਾਂ ਇਹ ਕਿਰਪਾ ਬਖਸ਼ੀ ਗਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੀ ਕਿਰਪਾ ਦੇ ਅਸੀਮ ਧਨ ਦੀ ਖੁਸ਼ਖ਼ਬਰੀ ਸੁਣਾਵਾਂ