Ephesians 4:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪ੍ਰਭੂ ਦਾ ਕੈਦੀ ਹੁੰਦੇ ਹੋਏ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਪਰਮੇਸ਼ਰ ਵੱਲੋਂ ਮਿਲੇ ਜਿਸ ਸੱਦੇ ਨਾਲ ਤੁਸੀਂ ਬੁਲਾਏ ਗਏ ਹੋ ਉਸ ਦੇ ਯੋਗ ਜੀਵਨ ਬਤੀਤ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਲਈ ਕੈਦੀ ਹੋਣ ਦੇ ਨਾਤੇ, ਫਿਰ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪ੍ਰਾਪਤ ਹੋਈ ਬੁਲਾਹਟ ਦੇ ਯੋਗ ਜੀਵਨ ਜੀਓ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੈਂ ਜੋ ਪ੍ਰਭੁ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਸੱਦੇ ਨਾਲ ਸੱਦੇ ਹੋਏ ਹੋ ਉਹ ਦੇ ਜੋਗ ਚਾਲ ਚੱਲੋ
Punjabi ERV
ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں جیہڑا خُداوند دے سببّوں قیدی آں تُہاڈے اگّے عرض کرنا آں پئی جیویں سَدّے گئے سو۔ اوسے طرح چلّو۔
Punjabi Standard Bible (Punjabi Standard Bible) 2023
ਇਸ ਲਈ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਿਸ ਬੁਲਾਹਟ ਨਾਲ ਤੁਸੀਂ ਬੁਲਾਏ ਗਏ ਹੋ ਉਸ ਦੇ ਯੋਗ ਚਾਲ ਚੱਲੋ,