Ephesians 4:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁੱਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵੱਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੱਕ ਕਿ ਅਸੀਂ ਸਾਰੇ ਉਸ ਏਕਤਾ ਨੂੰ ਪ੍ਰਾਪਤ ਨਾ ਕਰੀਏ ਜੋ ਉਹਨਾਂ ਵਿੱਚ ਵਿਸ਼ਵਾਸ ਕਰਨ ਅਤੇ ਪਰਮੇਸ਼ਰ ਦੇ ਪੁੱਤਰ ਨੂੰ ਜਾਨਣ ਦੁਆਰਾ ਮਿਲਦੀ ਹੈ ਅਤੇ ਅਸੀਂ ਆਪਣੀ ਪੂਰੀ ਸਿਆਣਪ ਤੱਕ ਨਾ ਪਹੁੰਚੀਏ ਭਾਵ ਉਸ ਪੂਰਨਤਾ ਤੱਕ ਜੋ ਮਸੀਹ ਤੋਂ ਮਿਲਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਅਤੇ ਪਰਮੇਸ਼ਵਰ ਦੇ ਪੁੱਤਰ ਦੇ ਗਿਆਨ ਵਿੱਚ ਏਕਤਾ ਪ੍ਰਾਪਤ ਨਹੀਂ ਕਰਦੇ ਅਤੇ ਸਿਆਣੇ ਨਹੀਂ ਹੋ ਜਾਂਦੇ ਹਾਂ, ਮਸੀਹ ਦੀ ਸੰਪੂਰਨਤਾ ਵਿੱਚ ਪੂਰੇ ਨਾ ਹੋ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ
Punjabi ERV
ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں تِیکر اسی سارے خُدا دے پُتر تے اِیمان تے اوہدی پچھان وِچ اِک نا ہو جائیے تے پُورے اِنسان یعنی مسِیح دے پُورے قد جیڈے نا ہو جائیے۔
Punjabi Standard Bible (Punjabi Standard Bible) 2023
ਜਦੋਂ ਤੱਕ ਕਿ ਅਸੀਂ ਸਭ ਵਿਸ਼ਵਾਸ ਦੀ ਏਕਤਾ ਅਤੇ ਪਰਮੇਸ਼ਰ ਦੇ ਪੁੱਤਰ ਦੇ ਸੰਪੂਰਨ ਗਿਆਨ ਦੁਆਰਾ ਮਨੁੱਖੀ ਸਿੱਧਤਾ ਅਤੇ ਮਸੀਹ ਦੇ ਕੱਦ ਤੱਕ ਨਾ ਪਹੁੰਚ ਜਾਈਏ