Ephesians 4:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਸੀਂ ਅੱਗੇ ਤੋਂ ਬੱਚੇ ਨਹੀਂ ਰਹਾਂਗੇ ਜੋ ਹਰ ਤਰ੍ਹਾਂ ਦੀ ਝੂਠੀ ਸਿੱਖਿਆ ਅਤੇ ਧੋਖੇ ਨਾਲ ਬਣਾਈਆਂ ਮਨੁੱਖੀ ਚਾਲਾਂ ਦੀਆਂ ਲਹਿਰਾਂ ਵਿੱਚ ਡਾਂਵਾਂਡੋਲ ਅਤੇ ਹਵਾਵਾਂ ਨਾਲ ਇੱਧਰ ਉੱਧਰ ਭਟਕਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਅਸੀਂ ਹੁਣ ਬੱਚੇ ਨਹੀਂ ਹੋਵਾਂਗੇ ਅਤੇ ਨਾ ਹੀ ਸਮੁੰਦਰ ਦੀਆਂ ਲਹਿਰਾਂ ਵਾਂਗ ਇਧਰ-ਉਧਰ ਉਛਾਲੇ ਜਾਵੇਗਾ। ਅਤੇ ਮਨੁੱਖ ਦੀ ਧੋਖੇਬਾਜ਼ ਬੁੱਧੀ ਅਤੇ ਮਨੁੱਖ ਦੀ ਚਲਾਕੀ ਦੇ ਤੂਫਾਨ ਤੋਂ ਦੂਰ ਰਹਿ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਸੀਂ ਅਗਾਹਾਂ ਨੂੰ ਇਞਾਣੇ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਐਧਰ ਉੱਧਰ ਡੋਲਦੇ ਫਿਰਦੇ ਹਨ
Punjabi ERV
ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹਡ਼ੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اسی اگّے نُوں بچّے نا رہیئے۔ یعنی بندیاں دے فریب تے مکر دے سبّب اوہناں دی بھڑکان والی چالاکی پِچّھے ہر اِک تعلِیم دی وَا نال ڈولدے نا پِھریئے۔
Punjabi Standard Bible (Punjabi Standard Bible) 2023
ਤਾਂਕਿ ਅਸੀਂ ਅੱਗੇ ਤੋਂ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਧੋਖੇ ਭਰੀਆਂ ਚਾਲਾਂ ਤੇ ਚਲਾਕੀਆਂ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਉਛਾਲੇ ਜਾਂਦੇ ਹਨ,