Ephesians 4:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਇਹ ਦੱਸਣਾ ਜ਼ਰੂਰੀ ਸਮਝਦਾ ਹਾਂ ਸਗੋਂ ਮੈਂ ਇਹ ਪ੍ਰਭੂ ਦੇ ਨਾਮ ਦਾ ਵਾਸਤਾ ਪਾ ਕੇ ਕਹਿੰਦਾ ਹਾਂ ਕਿ ਪਰਾਈਆਂ ਕੌਮਾਂ ਦੀ ਤਰ੍ਹਾਂ ਨਾ ਬਣੋ ਜਿਹਨਾਂ ਦੇ ਵਿਚਾਰ ਵਿਅਰਥ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ, ਅਤੇ ਪ੍ਰਭੂ ਵਿੱਚ ਇਸ ਉੱਤੇ ਜ਼ੋਰ ਦੇ ਕਿ ਬੇਨਤੀ ਕਰਦਾ ਹਾਂ, ਕਿ ਤੁਹਾਡਾ ਸੁਭਾਉ ਹੁਣ ਗ਼ੈਰ-ਯਹੂਦੀਆਂ ਦੀ ਤਰ੍ਹਾਂ ਨਾ ਹੋਵੇ ਜਿਨ੍ਹਾਂ ਦੀ ਸੋਚ ਵਿਅਰਥਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ
Punjabi ERV
ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਨਾਸਥਾਵਾਨਾਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿਚਾਰ ਕਿਸੇ ਕੰਮ ਦੇ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں ایہہ آکھنا آں تے خُدا ولّوں ایہہ دس دینا آں پئی جِیکن غیر قوماں اپنے واہیات خیالاں وِچ ٹُردیاں نیں۔ تُسی اوس طرح نا ٹُرناں۔
Punjabi Standard Bible (Punjabi Standard Bible) 2023
ਇਸ ਲਈ ਮੈਂ ਇਹ ਕਹਿੰਦਾ ਹਾਂ ਅਤੇ ਪ੍ਰਭੂ ਵਿੱਚ ਸਮਝਾਉਂਦਾ ਹਾਂ ਕਿ ਅੱਗੇ ਤੋਂ ਤੁਸੀਂ ਉਸ ਤਰ੍ਹਾਂ ਨਾ ਚੱਲੋ ਜਿਸ ਤਰ੍ਹਾਂ ਪਰਾਈਆਂ ਕੌਮਾਂ ਦੇ ਲੋਕ ਆਪਣੇ ਮਨ ਦੀ ਵਿਅਰਥਤਾ ਵਿੱਚ ਚੱਲਦੇ ਹਨ,