Ephesians 4:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਮਨ ਹਨੇਰੇ ਹੋ ਗਏ ਹਨ ਅਤੇ ਉਹ ਉਸ ਜੀਵਨ ਤੋਂ ਦੂਰ ਹਨ ਜੋ ਪਰਮੇਸ਼ਰ ਦਿੰਦੇ ਹਨ ਕਿਉਂਕਿ ਉਹ ਅਗਿਆਨੀ ਹਨ ਅਤੇ ਉਹਨਾਂ ਦੇ ਦਿਲ ਕਠੋਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਪਣੀ ਸਮਝ ਵਿੱਚ ਹਨੇਰਾ ਹੋ ਗਏ ਹਨ ਅਤੇ ਉਨ੍ਹਾਂ ਦੇ ਦਿਲਾਂ ਦੇ ਕਠੋਰ ਹੋਣ ਦੇ ਕਾਰਨ ਉਨ੍ਹਾਂ ਵਿੱਚ ਅਗਿਆਨਤਾ ਦੇ ਕਾਰਨ ਪਰਮੇਸ਼ਵਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਬੁੱਧ ਅਨ੍ਹੇਰੀ ਹੋਈ ਹੋਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਓਹ ਪਰਮੇਸ਼ੁਰ ਦੇ ਜੀਵਨ ਤੋਂ ਅੱਡ ਹੋਏ ਹੋਏ ਹਨ
Punjabi ERV
ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸਕਦੇ ਜਿਹਡ਼ਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہناں دی عقل اَنھی ہوگئی۔ تے اوہ اوس نادانی دے سببّوں جیہڑی اوہناں وِچ اے۔ تے اپنے دِلاں دی سختی دے سببّوں خُدا دی زِندگی توں خارج نیں۔
Punjabi Standard Bible (Punjabi Standard Bible) 2023
ਕਿਉਂਕਿ ਉਨ੍ਹਾਂ ਦੀ ਬੁੱਧ ਹਨੇਰੀ ਹੋ ਗਈ ਹੈ ਅਤੇ ਉਹ ਉਸ ਅਗਿਆਨਤਾ ਦੇ ਕਾਰਨ ਜੋ ਉਨ੍ਹਾਂ ਦੇ ਅੰਦਰ ਵੱਸਦੀ ਹੈ ਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਪਰਮੇਸ਼ਰ ਦੇ ਜੀਵਨ ਤੋਂ ਅਲੱਗ ਕੀਤੇ ਗਏ ਹਨ।