Ephesians 4:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਫਿਰ ਤੁਸੀਂ ਆਪਣਾ ਪੁਰਾਣਾ ਜੀਵਨ ਤਿਆਗ ਦੇਵੋ, ਆਪਣੀ ਉਹ ਮਨੁੱਖਤਾ ਜੋ ਇਸ ਦੀਆਂ ਕਪਟੀ ਵਾਸ਼ਨਾਵਾਂ ਦੇ ਰਾਹੀਂ ਨਾਸ਼ ਹੋ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ
Punjabi ERV
ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੁ ਲੋਕਾਂ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹਡ਼ੀਆਂ ਉਹ ਕਰਨੀਆਂ ਚਾਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُسی اپنے اگلے چال چَلّن دی اوس پرانی اِنسانِیّت نُوں لاہ چھڈو۔ جیہڑی فریب دین والِیاں شہوتاں پِچّھے خراب ہوندی جاندی اے۔
Punjabi Standard Bible (Punjabi Standard Bible) 2023
ਤਾਂ ਆਪਣੇ ਪੁਰਾਣੇ ਮਨੁੱਖੀ ਸੁਭਾਅ ਦੇ ਪਹਿਲੇ ਚਾਲ-ਚਲਣ ਨੂੰ ਲਾਹ ਸੁੱਟੋ ਜੋ ਧੋਖੇ ਦੀਆਂ ਕਾਮਨਾਵਾਂ ਦੇ ਅਨੁਸਾਰ ਭ੍ਰਿਸ਼ਟ ਹੁੰਦਾ ਜਾਂਦਾ ਹੈ