Ephesians 4:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੋਰੀ ਕਰਨ ਵਾਲਾ ਹੁਣ ਤੋਂ ਚੋਰੀ ਨਾ ਕਰੇ ਸਗੋਂ ਮਿਹਨਤ ਕਰੇ ਅਤੇ ਆਪਣੇ ਹੱਥਾਂ ਨਾਲ ਕੋਈ ਕੰਮ ਕਰੇ ਤਾਂ ਜੋ ਉਸ ਕੋਲ ਲੋੜਵੰਦਾਂ ਨੂੰ ਦੇਣ ਲਈ ਕੁਝ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵਿਅਕਤੀ ਚੋਰੀ ਕਰਦਾ ਆ ਰਿਹਾ ਹੈ, ਉਸਨੂੰ ਹੁਣ ਚੋਰੀ ਨਹੀਂ ਸਗੋਂ ਭਲਿਆਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਹੱਥਾਂ ਨਾਲ ਕੀਤੇ ਲਾਭਦਾਇਕ ਕੰਮ ਦੁਆਰਾ ਹੋਰ ਲੋੜਵੰਦ ਲੋਕਾਂ ਦੀ ਵੀ ਮਦਦ ਕਰ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਚੋਰੀ ਕਰਨ ਵਾਲਾ ਅਗਾਹਾਂ ਨੂੰ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰ ਕੇ ਭਲਾ ਕੰਮ ਕਰੇ ਬਈ ਜਿਹ ਨੂੰ ਲੋੜ ਹੈ ਉਹ ਨੂੰ ਵੰਡ ਦੇਣ ਲਈ ਕੁਝ ਉਹ ਦੇ ਕੋਲ ਹੋਵੇ
Punjabi ERV
ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چوری کرن والا فیر چوری نا کرے سگوں چَنگا پیشہ مَل کے ہتّھاں نال کمّ کرے۔ تاں جو غرِیب نُوں کُجھ دے سکے۔
Punjabi Standard Bible (Punjabi Standard Bible) 2023
ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ, ਸਗੋਂ ਭਲਾ ਕਰਨ ਲਈ ਆਪਣੇ ਹੱਥਾਂ ਨਾਲ ਮਿਹਨਤ ਕਰੇ ਤਾਂਕਿ ਲੋੜਵੰਦ ਨੂੰ ਦੇਣ ਲਈ ਉਸ ਦੇ ਕੋਲ ਕੁਝ ਹੋਵੇ।