Ephesians 4:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਮੂੰਹ ਵਿੱਚੋਂ ਕੋਈ ਬੁਰਾ ਸ਼ਬਦ ਨਾ ਨਿਕਲੇ ਸਗੋਂ ਇਹੋ ਜਿਹੇ ਭਲੇ ਸ਼ਬਦ ਨਿਕਲਣ ਜਿਹਨਾਂ ਤੋਂ ਸੁਣਨ ਵਾਲਿਆਂ ਨੂੰ ਲਾਭ ਪਹੁੰਚੇ ਅਤੇ ਉਹਨਾਂ ਦੀ ਉਸਾਰੀ ਵਿੱਚ ਮਦਦ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਮੂੰਹੋਂ ਕੋਈ ਵੀ ਗੰਦੀ ਗੱਲ ਨਾ ਨਿਕਲਣ ਦਿਓ, ਸਗੋਂ ਦੂਜਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਕਿਰਪਾ ਦੇ ਕਾਰਨ ਉਸਾਰਨ ਵਿੱਚ ਮਦਦਗਾਰ ਬਣੋ ਤਾਂ ਜੋ ਸੁਣਨ ਵਾਲਿਆਂ ਨੂੰ ਲਾਭ ਹੋ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜਿਵੇਂ ਲੋੜ ਪਵੇ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਭਈ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ
Punjabi ERV
ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹਡ਼ੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی گندی گلّ تُہاڈے مُنھ توں نا نِکلے۔ سگوں اوہو جیہڑی ویلے سر فائدہ دیوے۔ تاں جو اوہدے توں سُنن والیاں اُتّے فضل ہوئے۔
Punjabi Standard Bible (Punjabi Standard Bible) 2023
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ, ਸਗੋਂ ਉਹੀ ਨਿੱਕਲੇ ਜੋ ਲੋੜ ਅਨੁਸਾਰ ਉੱਨਤੀ ਦੇ ਲਈ ਚੰਗੀ ਹੋਵੇ ਜਿਸ ਨਾਲ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ।