Ephesians 4:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਪਵਿੱਤਰ ਆਤਮਾ ਨੂੰ ਦੁਖੀ ਨਾ ਕਰੋ ਜਿਸ ਦੇ ਨਾਲ ਤੁਹਾਡੇ ਉੱਤੇ ਛੁਟਕਾਰੇ ਦੇ ਦਿਨ ਦੀ ਮੋਹਰ ਲਾਈ ਗਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸਦੇ ਨਾਲ ਤੁਹਾਨੂੰ ਛੁਟਕਾਰੇ ਦੇ ਦਿਨ ਲਈ ਸੀਲ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ
Punjabi ERV
ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁਕਵੇਂ ਸਮੇਂ ਅਜ਼ਾਦ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دے پاک رُوح نُوں نا کلپاؤ جِہدی ساڈے اُتّے چُھٹکارے دے دِن لئی مُہر لگّی ہوئی اے۔
Punjabi Standard Bible (Punjabi Standard Bible) 2023
ਪਰਮੇਸ਼ਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ ਜਿਸ ਦੇ ਦੁਆਰਾ ਤੁਹਾਡੇ ਉੱਤੇ ਛੁਟਕਾਰੇ ਦੇ ਦਿਨ ਲਈ ਮੋਹਰ ਲਾਈ ਗਈ ਹੈ।