Ephesians 5:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਹਰ ਚੀਜ਼ ਚਾਨਣ ਵਿੱਚ ਲਿਆਈ ਜਾਂਦੀ ਹੈ, ਤਦ ਉਸ ਦੀ ਅਸਲੀਅਤ ਪ੍ਰਗਟ ਹੋ ਜਾਂਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਚਾਨਣ ਵਿੱਚ ਆਉਂਦੇ ਹੋ, ਸਭ ਕੁਝ ਪ੍ਰਗਟ ਹੁੰਦਾ ਹੈ ਕਿਉਂਕਿ ਇਹ ਚਾਨਣ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ
Punjabi ERV
ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤਖ ਬਣਾ ਦਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِنہاں گلّاں نُوں جِھڑکیا جاندا اے اوہ سارِیاں چانن وِچ اُگھڑدیاں نیں ایس لئی پئی جیہڑی شے اُگھیڑی جاندی اے اوہ چانن اے۔
Punjabi Standard Bible (Punjabi Standard Bible) 2023
ਪਰ ਉਹ ਸਭ ਕੁਝ ਜਿਸ ਨੂੰ ਚਾਨਣ ਉਜਾਗਰ ਕਰਦਾ ਹੈ, ਪਰਗਟ ਹੋ ਜਾਂਦਾ ਹੈ,