Ephesians 5:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਆਰ ਵਾਲਾ ਜੀਵਨ ਗੁਜ਼ਾਰੋ, ਜਿਸ ਤਰ੍ਹਾਂ ਮਸੀਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਇੱਕ ਸੁਗੰਧ ਬਲੀ ਦੀ ਤਰ੍ਹਾਂ ਸਾਡੇ ਲਈ ਪਰਮੇਸ਼ਰ ਦੇ ਸਾਹਮਣੇ ਚੜ੍ਹਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡਾ ਸੁਭਾਅ ਪਿਆਰ ਵਾਲਾ ਹੋਵੇ, ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ ਹੈ। ਉਹ ਖੁਦ ਸਾਡੇ ਲਈ ਪਰਮੇਸ਼ਵਰ ਅੱਗੇ ਇੱਕ ਪਿਆਰੀ ਸੁਗੰਧੀ ਭੇਟ ਅਤੇ ਬਲੀਦਾਨ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ
Punjabi ERV
ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਦੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚਢ਼ਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُہاڈا چالا مُحبّت وِچ ہوئے جیویں مسِیح وی تُہاڈے نال مُحبّت کِیتی۔ تے ساڈے واسطے اپنے آپ نُوں خُوشبوئی وانگر خُدا دی نظر کر کے قُربان کِیتا۔
Punjabi Standard Bible (Punjabi Standard Bible) 2023
ਅਤੇ ਪ੍ਰੇਮ ਵਿੱਚ ਚੱਲੋ ਜਿਵੇਂ ਮਸੀਹ ਨੇ ਵੀ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਸਾਡੀ ਖਾਤਰ ਮਧੁਰ ਸੁਗੰਧ ਦੇ ਤੌਰ 'ਤੇ ਪਰਮੇਸ਼ਰ ਦੇ ਸਨਮੁੱਖ ਭੇਟ ਅਤੇ ਬਲੀਦਾਨ ਦੇ ਰੂਪ ਵਿੱਚ ਅਰਪਣ ਕਰ ਦਿੱਤਾ।