Ephesians 5:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਪਿਤਾ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਸਭ ਚੀਜ਼ਾਂ ਦੇ ਲਈ ਧੰਨਵਾਦ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਮੇਸ਼ਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਸਭਨਾਂ ਗੱਲਾਂ ਦੇ ਲਈ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ
Punjabi ERV
ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਸ਼ੁਕਰਾਨਾ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਸ਼ੁਕਰਾਨਾ ਕਰੋ। ਪਤਨੀਆਂ ਅਤੇ ਪਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارِیاں گلّاں واسطے ساڈے خُداوند یِسُوع مسِیح دے ناں اُتّے سدا خُدا باپ دا شُکر کر دے رہو۔
Punjabi Standard Bible (Punjabi Standard Bible) 2023
ਸਾਰੀਆਂ ਗੱਲਾਂ ਦੇ ਲਈ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਰਹੋ;