Ephesians 5:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਇਸ ਤਰ੍ਹਾਂ ਉਹ ਉਸ ਨੂੰ ਆਪਣੇ ਲਈ ਪੂਰਨ ਮਹਿਮਾ ਭਰੀ ਸੁੰਦਰਤਾ ਸਮੇਤ ਬਿਨਾਂ ਕਿਸੇ ਧੱਬੇ ਅਤੇ ਝੁਰੜੀ ਦੇ ਹਾਜ਼ਰ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਯਾ ਬੱਜ ਯਾ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੋ
Punjabi ERV
ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸਕੇ ਅਤੇ ਬਦੀ ਤੋਂ ਬਿਨਾ ਹੋ ਸਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک اجیہی جلالی کلِیسیا بنا کے اپنے اگّے حاضر کرے۔ جِہدے بدن وِچ داغ یا جُھری یا کوئی ہور اجیہی شے نا ہوئے۔ سگوں پاک تے بے نُقص ہوئے۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਇੱਕ ਅਜਿਹੀ ਪ੍ਰਤਾਪਵਾਨ ਕਲੀਸਿਯਾ ਦੇ ਤੌਰ 'ਤੇ ਪੇਸ਼ ਕਰੇ ਜਿਸ ਵਿੱਚ ਕੋਈ ਦਾਗ ਜਾਂ ਝੁਰੀ ਜਾਂ ਅਜਿਹੀ ਕੋਈ ਗੱਲ ਨਾ ਹੋਵੇ, ਬਲਕਿ ਉਹ ਪਵਿੱਤਰ ਅਤੇ ਬੇਦਾਗ਼ ਹੋਵੇ।