Ephesians 5:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਇਸ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ ਜਿਸ ਤਰ੍ਹਾਂ ਉਹ ਆਪਣੇ ਸਰੀਰਾਂ ਨਾਲ ਪਿਆਰ ਕਰਦੇ ਹਨ । ਕਿਉਂਕਿ ਜੋ ਕੋਈ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ, ਉਹ ਅਸਲ ਵਿੱਚ ਆਪਣੇ ਆਪ ਨਾਲ ਪਿਆਰ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਪ੍ਰੇਮ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਨਾਲ ਹੀ ਪ੍ਰੇਮ ਕਰਦਾ ਹੈ
Punjabi ERV
ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸ਼ਰੀਰ ਨੂੰ ਪਿਆਰ ਕਰਦੇ ਹਨ। ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح گھر والیاں نُوں چاہیدا اے پئی اپنیاں زنانِیاں نُوں اپنے بدن وانگر پیار کرن جیہڑا زنانی نُوں پیار کر دا اے اوہ اپنے آپ نُوں پیار کر دا اے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਕਿ ਆਪਣੀਆਂ ਪਤਨੀਆਂ ਨੂੰ ਆਪਣੇ ਸਰੀਰਾਂ ਵਾਂਗ ਪ੍ਰੇਮ ਕਰਨ; ਜਿਹੜਾ ਆਪਣੀ ਪਤਨੀ ਨੂੰ ਪ੍ਰੇਮ ਕਰਦਾ ਹੈ ਉਹ ਆਪਣੇ ਆਪ ਨੂੰ ਪ੍ਰੇਮ ਕਰਦਾ ਹੈ।