Ephesians 5:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਹ ਤੁਹਾਡੇ ਉੱਤੇ ਵੀ ਲਾਗੂ ਹੁੰਦਾ ਹੈ: ਹਰ ਪਤੀ ਆਪਣੀ ਪਤਨੀ ਨੂੰ ਆਪਣੇ ਵਾਂਗ ਪਿਆਰ ਕਰੇ ਅਤੇ ਹਰ ਪਤਨੀ ਆਪਣੇ ਪਤੀ ਦਾ ਆਦਰ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ, ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।।
Punjabi ERV
ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر صُورت تُہاڈے وِچوں وی ہر اِک اپنی زنانی نُوں اپنے وانگر پیار کرے۔ تے زنانی ایس گلّ دا خیال رکھّے پئی اپنے گھر والے کولوں ڈر دی رہے۔
Punjabi Standard Bible (Punjabi Standard Bible) 2023
ਸੋ ਮੁੱਕਦੀ ਗੱਲ ਇਹ ਹੈ ਕਿ ਤੁਹਾਡੇ ਵਿੱਚੋਂ ਹਰੇਕ ਆਪਣੀ ਪਤਨੀ ਨਾਲ ਆਪਣੇ ਵਾਂਗ ਪ੍ਰੇਮ ਕਰੇ ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।