Ephesians 5:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਾ ਹੀ ਤੁਹਾਡੇ ਵਿੱਚ ਕਿਸੇ ਤਰ੍ਹਾਂ ਦੀ ਬੇਸ਼ਰਮੀ, ਮੂਰਖਤਾ ਦੀਆਂ ਗੱਲਾਂ ਅਤੇ ਗੰਦੀ ਭਾਸ਼ਾ ਦੀ ਵਰਤੋਂ ਹੋਵੇ ਸਗੋਂ ਤੁਸੀਂ ਪਰਮੇਸ਼ਰ ਦਾ ਧੰਨਵਾਦ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਹਾਡੇ ਵਿਚਕਾਰ ਕੋਈ ਬੇਸ਼ਰਮੀ ਅਤੇ ਮੂਰਖਤਾ ਭਰੀ ਗੱਲ ਜਾਂ ਗੰਦਾ ਮਜ਼ਾਕ ਨਾ ਹੋਵੇ ਜੋ ਹਮੇਸ਼ਾ ਵਿਅਰਥ ਹਨ। ਬਲਕਿ ਤੁਹਾਨੂੰ ਧੰਨਵਾਦ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ
Punjabi ERV
ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਹੀ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਸ਼ੁਕਰਾਨਾ ਦੇਣਾ ਹੀ ਤੁਹਾਡੇ ਲਈ ਸਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا بے لہنگی تے بکواس یا پھکّڑ۔ کیوں جو ایہہ نئیں۔ سگوں شُکر کرو۔
Punjabi Standard Bible (Punjabi Standard Bible) 2023
ਅਤੇ ਨਾ ਹੀ ਬੇਸ਼ਰਮੀ ਅਤੇ ਮੂਰਖਪੁਣੇ ਦੀਆਂ ਗੱਲਾਂ ਜਾਂ ਭੱਦਾ ਹਾਸਾ-ਮਜ਼ਾਕ ਹੋਵੇ ਜੋ ਉਚਿਤ ਨਹੀਂ ਹੈ, ਸਗੋਂ ਧੰਨਵਾਦ ਹੋਵੇ।