Ephesians 5:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂਕਿ ਅਜਿਹੀਆਂ ਚੀਜ਼ਾਂ ਦੇ ਰਾਹੀਂ ਪਰਮੇਸ਼ਰ ਦਾ ਕ੍ਰੋਧ ਹੁਕਮ ਨਾ ਮੰਨਣ ਵਾਲਿਆਂ ਉੱਤੇ ਪ੍ਰਗਟ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਫੋਕੀਆਂ ਗੱਲਾਂ ਦੇ ਜਾਲ ਵਿੱਚ ਨਾ ਫਸੇ ਕਿਉਂਕਿ ਪਰਮੇਸ਼ਵਰ ਦਾ ਕ੍ਰੋਧ ਉਨ੍ਹਾਂ ਲੋਕਾਂ ਉੱਤੇ ਆਉਂਦਾ ਹੈ ਜੋ ਅਣ-ਆਗਿਆਕਾਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ
Punjabi ERV
ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹਡ਼ੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی تُہانوں بے فائدہ گلّاں نال دھوکھا نا دے۔ کیوں جو ایہناں دے سببّوں نافرمان لوکاں اُتّے خُدا دا غُصّہ آؤندا اے۔
Punjabi Standard Bible (Punjabi Standard Bible) 2023
ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਨਾ ਭਰਮਾਵੇ, ਕਿਉਂਕਿ ਇਨ੍ਹਾਂ ਗੱਲਾਂ ਦੇ ਕਾਰਨ ਹੀ ਪਰਮੇਸ਼ਰ ਦਾ ਕ੍ਰੋਧ ਆਗਿਆ ਨਾ ਮੰਨਣ ਵਾਲਿਆਂ ਉੱਤੇ ਪੈਂਦਾ ਹੈ।