Ephesians 6:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡਾ ਯੁੱਧ ਮਨੁੱਖਾਂ ਦੇ ਵਿਰੁੱਧ ਨਹੀਂ ਸਗੋਂ ਇਸ ਹਨੇਰੇ ਸੰਸਾਰ ਦੇ ਹਾਕਮਾਂ, ਅਧਿਕਾਰੀਆਂ ਅਤੇ ਅਕਾਸ਼ੀ ਦੁਸ਼ਟ ਆਤਮਿਕ ਸ਼ਕਤੀਆਂ ਦੇ ਵਿਰੁੱਧ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਅਧਿਕਾਰਾਂ ਅਤੇ ਇਸ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਾਵਾਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ ਸਗੋਂ ਹਕੂਮਤਾਂ ਇਖ਼ਤਿਆਰਾਂ, ਅਤੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸੁਰਗੀ ਥਾਵਾਂ ਵਿੱਚ ਹਨ
Punjabi ERV
ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اساں لہو تے جِسم نال نئیں سگوں اساں حکُومت تے اختیار والیاں تے ایس دُنیا دے ہنیرے دِیاں حاکماں تے شرارت دِیاں رُوحانی فَوجاں نال گُھلنا اے۔ جیہڑیاں اسمانی تھانواں وِچ نیں۔
Punjabi Standard Bible (Punjabi Standard Bible) 2023
ਕਿਉਂਕਿ ਸਾਡਾ ਸੰਘਰਸ਼ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਯੁਗ ਦੇ ਹਨੇਰੇ ਦੀਆਂ ਸ਼ਕਤੀਆਂ ਨਾਲ ਤੇ ਬੁਰਾਈ ਦੀਆਂ ਉਨ੍ਹਾਂ ਆਤਮਕ ਸ਼ਕਤੀਆਂ ਨਾਲ ਹੈ ਜੋ ਅਕਾਸ਼ਾਂ ਵਿੱਚ ਹਨ।