Ephesians 6:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਦੇ ਸ਼ਸਤਰ-ਬਸਤਰ ਧਾਰ ਲਵੋ ਤਾਂ ਜੋ ਬੁਰੇ ਦਿਨਾਂ ਵਿੱਚ ਤੁਸੀਂ ਉਹਨਾਂ ਦਾ ਮੁਕਾਬਲਾ ਕਰ ਸਕੋ ਅਤੇ ਸਥਿਰ ਰਹਿ ਸਕੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਲੈ ਲਵੋ ਤਾਂ ਜੋ ਤੁਸੀਂ ਬੁਰਾਈ ਦੇ ਸਮੇਂ ਦੁਸ਼ਮਣ ਦਾ ਮੁਕਾਬਲਾ ਕਰ ਸਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸ਼ਤ੍ਰ ਲੈ ਲਵੋ ਭਈ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸੱਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ
Punjabi ERV
ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲਡ਼ਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے تُسی خُدا دے سارے ہتّھیار بَنّھ لو۔ تاں جو بَھیڑے دِن وِچ تُسی مُقابلہ کرن جوگے ہوؤ۔ تے سارے کمّاں نُوں مُکا کے قیم رَیہہ سکو۔
Punjabi Standard Bible (Punjabi Standard Bible) 2023
ਇਸ ਲਈ ਪਰਮੇਸ਼ਰ ਦੇ ਸਾਰੇ ਹਥਿਆਰ ਧਾਰਨ ਕਰੋ ਤਾਂਕਿ ਤੁਸੀਂ ਉਸ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸਭ ਕੁਝ ਪੂਰਾ ਕਰਕੇ ਖੜ੍ਹੇ ਰਹਿ ਸਕੋ।