Ephesians 6:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਤਮਾ ਵਿੱਚ ਹਰ ਸਮੇਂ ਪ੍ਰਾਰਥਨਾ ਅਤੇ ਹਰ ਤਰ੍ਹਾਂ ਦੀ ਬੇਨਤੀ ਕਰਦੇ ਰਹੋ । ਸੁਚੇਤ ਰਹੋ ਅਤੇ ਪਰਮੇਸ਼ਰ ਦੇ ਲੋਕਾਂ ਦੇ ਲਈ ਹਰ ਸਮੇਂ ਪ੍ਰਾਰਥਨਾ ਕਰਦੇ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪ੍ਰਭੂ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ
Punjabi ERV
ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾਵਾਂ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾਵਾਂ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہر ویلے تے سبھنیں گلِّیں رُوح وِچ دُعا تے مِنّت کر دے رہو۔ تے ایسے مطلب واسطے جاگدے رہو پئی تُسی سارے پاک لوکاں لئی دُعا منگدے رہو۔
Punjabi Standard Bible (Punjabi Standard Bible) 2023
ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਸੇ ਨਮਿੱਤ ਜਾਗਦੇ ਹੋਏ ਸਭਨਾਂ ਸੰਤਾਂ ਦੇ ਲਈ ਪੂਰੀ ਦ੍ਰਿੜ੍ਹਤਾ ਨਾਲ ਬੇਨਤੀ ਕਰੋ