Ephesians 6:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਲਈ ਵੀ ਪ੍ਰਾਰਥਨਾ ਕਰੋ ਕਿ ਜਦੋਂ ਮੈਂ ਮੂੰਹ ਖੋਲ੍ਹਾਂ ਤਦ ਪਰਮੇਸ਼ਰ ਮੈਨੂੰ ਅਜਿਹੇ ਸ਼ਬਦ ਦੇਣ ਜਿਹਨਾਂ ਦੇ ਰਾਹੀਂ ਮੈਂ ਦਲੇਰੀ ਦੇ ਨਾਲ ਸ਼ੁਭ ਸਮਾਚਾਰ ਦੇ ਭੇਤ ਲੋਕਾਂ ਦੇ ਸਾਹਮਣੇ ਪ੍ਰਗਟ ਕਰ ਸਕਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੇਰੇ ਲਈ ਵੀ ਪ੍ਰਾਰਥਨਾ ਕਰੋ ਤਾਂ ਜੋ ਮੈਂ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ਖ਼ਬਰੀ ਦਾ ਭੇਤ ਖੋਲ੍ਹ ਸਕਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰੇ ਲਈ ਵੀ ਭਈ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜੇਹਾ ਬੋਲਣਾ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ ਖਬਰੀ ਦਾ ਭੇਤ ਖੋਲ੍ਹ ਦਿਆਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਏਲਚੀ ਹਾਂ
Punjabi ERV
ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸਕਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے میرے لئی وی۔ تاں جو بولن دے ویلے مَینُوں کلام کرن دی ہِمّت مِلے۔ جِہدے نال مَیں ایس خُوشخبری دے بھیت نُوں دلیری نال ظاہر کراں۔
Punjabi Standard Bible (Punjabi Standard Bible) 2023
ਅਤੇ ਮੇਰੇ ਲਈ ਵੀ ਬੇਨਤੀ ਕਰੋ, ਤਾਂਕਿ ਜਦੋਂ ਮੈਂ ਮੂੰਹ ਖੋਲ੍ਹਾਂ ਤਾਂ ਮੈਨੂੰ ਅਜਿਹਾ ਵਚਨ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖ਼ਬਰੀ ਦੇ ਭੇਤ ਨੂੰ ਪਰਗਟ ਕਰ ਸਕਾਂ,