Ephesians 6:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇੱਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸੱਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਸ਼ੁਭ ਸਮਾਚਾਰ ਦਾ ਮੈਂ ਰਾਜਦੂਤ ਹਾਂ ਭਾਵੇਂ ਇਸ ਸਮੇਂ ਮੈਂ ਜ਼ੰਜੀਰਾਂ ਵਿੱਚ ਜਕੜਿਆ ਹੋਇਆ ਹਾਂ, ਪ੍ਰਾਰਥਨਾ ਕਰੋ ਕਿ ਦਲੇਰੀ ਦੇ ਨਾਲ ਮੈਂ ਇਸ ਨੂੰ ਪ੍ਰਗਟ ਕਰਾਂ ਜਿਸ ਤਰ੍ਹਾਂ ਮੈਨੂੰ ਕਰਨਾ ਚਾਹੀਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਇਸ ਲਈ ਪ੍ਰਾਰਥਨਾ ਕਰੋ ਕਿ ਮੈਂ ਦਲੇਰੀ ਨਾਲ ਬੋਲ ਸਕਾਂ ਜਿਵੇਂ ਮੈਨੂੰ ਬੋਲਣ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਸ ਵਿੱਚ ਅਜਿਹਾ ਦਿਲੇਰੀ ਨਾਲ ਬੋਲਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।।
Punjabi ERV
ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے واسطے سنگلی نال بَدّھا ہویا ایلچی آں۔ تے اوہنوں دلیری نال بیان کراں جیویں چاہیدا اے۔
Punjabi Standard Bible (Punjabi Standard Bible) 2023
ਜਿਸ ਦੇ ਕਾਰਨ ਮੈਂ ਜ਼ੰਜੀਰਾਂ ਵਿੱਚ ਜਕੜਿਆ ਹੋਇਆ ਰਾਜਦੂਤ ਹਾਂ; ਤਾਂਕਿ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਇਸ ਦੇ ਬਾਰੇ ਦਲੇਰੀ ਨਾਲ ਬੋਲਾਂ।