Ephesians 6:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸ ਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹੜੀ ਮੇਰੇ ਨਾਲ ਇੱਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁੱਖ ਸਾਂਦ ਬਾਰੇ ਪਤਾ ਲੱਗੇਗਾ ਅਤੇ ਮੈਂ ਕੀ ਕਰ ਰਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡਾ ਪਿਆਰਾ ਭਰਾ ਤੁਖਿਕੁਸ ਜੋ ਪ੍ਰਭੂ ਦਾ ਇੱਕ ਆਗਿਆਕਾਰੀ ਸੇਵਕ ਹੈ, ਤੁਹਾਨੂੰ ਉਹ ਸਭ ਕੁਝ ਦੱਸੇਗਾ ਕਿ ਤੁਸੀਂ ਜਾਣੋ ਕਿ ਮੈਂ ਕਿਸ ਤਰ੍ਹਾਂ ਹਾਂ ਅਤੇ ਕੀ ਕਰ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਖਿਕੁਸ ਜੋ ਪ੍ਰਭੂ ਵਿੱਚ ਮੇਰਾ ਪਿਆਰਾ ਭਰਾ ਅਤੇ ਵਿਸ਼ਵਾਸਯੋਗ ਦਾਸ ਹੈ ਉਹ ਤੁਹਾਨੂੰ ਮੇਰੇ ਸਾਰੇ ਹਾਲਾਤਾਂ ਅਤੇ ਗਤੀਵਿਧੀਆਂ ਬਾਰੇ ਸੂਚਿਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸ ਲਈ ਜੋ ਤੁਸੀਂ ਵੀ ਮੇਰੀ ਬੀਤੀ ਨੂੰ ਜਾਣੋ ਭਈ ਮੇਰਾ ਕੀ ਹਾਲ ਚਾਲ ਹੈ ਤੁਖਿਕੁਸ ਜਿਹੜਾ ਪਿਆਰਾ ਭਰਾ ਅਤੇ ਪ੍ਰਭੁ ਵਿੱਚ ਹੋ ਕੇ ਮਾਤਬਰ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ
Punjabi ERV
ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹਡ਼ੀ ਮੇਰੇ ਨਾਲ ਇਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁਖ ਸਾਂਦ ਬਾਰੇ ਅਤੇ ਮੈਂ ਕੀ ਕਰ ਰਿਹਾ ਹਾਂ ਬਾਰੇ ਪਤਾ ਲੱਗੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُخِکس جیہڑا پیارا بھرا تے خُداوند دا دیانتدار نوکر اے تُہانوں میرِیاں سارِیاں گلّاں دسے گا۔ تاں جو تُسی جانو پئی مَیں کِیہ کرنا آں۔
Punjabi Standard Bible (Punjabi Standard Bible) 2023
ਤੁਖਿਕੁਸ ਜਿਹੜਾ ਪਿਆਰਾ ਭਾਈ ਅਤੇ ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸਾਰੀਆਂ ਗੱਲਾਂ ਦੱਸੇਗਾ ਤਾਂਕਿ ਤੁਸੀਂ ਵੀ ਮੇਰੇ ਵਿਖੇ ਜਾਣ ਸਕੋ ਕਿ ਮੈਂ ਕੀ ਕਰ ਰਿਹਾ ਹਾਂ।