Ephesians 6:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸ ਦੇ ਵਾਸਤੇ ਹਰ ਕੋਈ ਬਰਾਬਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕੋ, ਤੁਸੀਂ ਵੀ ਆਪਣੇ ਦਾਸਾਂ ਨਾਲ ਉਸੇ ਤਰ੍ਹਾਂ ਦਾ ਵਰਤਾਅ ਕਰੋ ਅਤੇ ਉਹਨਾਂ ਨੂੰ ਨਾ ਧਮਕਾਓ ਕਿਉਂਕਿ ਤੁਸੀਂ ਜਾਣਦੇ ਹੋ ਕਿ ਉਹਨਾਂ ਦੇ ਅਤੇ ਤੁਹਾਡੇ ਦੋਨਾਂ ਦੇ ਸਵਰਗ ਵਿੱਚ ਇੱਕ ਹੀ ਮਾਲਕ ਹਨ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹੇ ਮਾਲਕੋ ਆਪਣੇ ਨੌਕਰਾਂ ਨਾਲ ਉਸੇ ਤਰ੍ਹਾਂ ਵਿਵਹਾਰ ਕਰੋ। ਉਨ੍ਹਾਂ ਨੂੰ ਧਮਕੀ ਨਾ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦਾ ਮਾਲਕ ਅਤੇ ਤੁਹਾਡਾ ਦੋਵਾਂ ਦਾ ਮਾਲਕ ਜੋ ਸਵਰਗ ਵਿੱਚ ਹੈ, ਅਤੇ ਉਹ ਕਿਸੇ ਦਾ ਪੱਖਪਾਤ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਛੱਡ ਕੇ ਓਹਨਾਂ ਨਾਲ ਉਹੋ ਜਿਹਾ ਵਰਤਾਰਾ ਕਰੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸੁਰਗ ਵਿੱਚ ਓਹਨਾਂ ਦਾ ਅਤੇ ਤੁਹਾਡਾ ਦੋਹਾਂ ਦਾ ਮਾਲਕ ਹੈ ਅਤੇ ਉਹ ਦੀ ਦਰਗਾਹੇ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اے مالِکو! تُسی جِھڑکاں چھڈ کے اوہناں نال ایہو جیہا سلُوک کرو کیوں جو تُسی جان دے اوہ۔ پئی اوہناں دا تے تُہاڈا دوہاں دا مالک اسمان اُتّے اے۔ تے اوہ کِسے دی رَئی نئیں کر دا۔
Punjabi Standard Bible (Punjabi Standard Bible) 2023
ਮਾਲਕੋ, ਤੁਸੀਂ ਵੀ ਧਮਕਾਉਣਾ ਛੱਡ ਕੇ ਆਪਣੇ ਦਾਸਾਂ ਦੇ ਪ੍ਰਤੀ ਇਸੇ ਤਰ੍ਹਾਂ ਦਾ ਵਿਹਾਰ ਕਰੋ। ਕਿਉਂਕਿ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਉਨ੍ਹਾਂ ਦਾ ਅਤੇ ਤੁਹਾਡਾ, ਦੋਹਾਂ ਦਾ ਮਾਲਕ ਹੈ ਅਤੇ ਉਸ ਦੇ ਸਨਮੁੱਖ ਕਿਸੇ ਦਾ ਪੱਖਪਾਤ ਨਹੀਂ ਹੁੰਦਾ।