Esther 10:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਮਾਰਦਕਈ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਰੁਤਬੇ ਉੱਤੇ ਸੀ ਅਤੇ ਯਹੂਦੀਆਂ ਵਿੱਚ ਮਹੱਤਵਪੂਰਣ ਹਸਤੀ ਸੀ ਅਤੇ ਉਸ ਦੇ ਯਹੂਦੀ ਸਾਥੀਆਂ ਨੇ ਉਸ ਨੂੰ ਆਦਰ-ਮਾਣ ਦੇ ਕੇ ਰੱਖਿਆ। ਉਹ ਉਸ ਦੀ ਇੱਜ਼ਤ ਅਤੇ ਉਸਤਤ ਇਸ ਲਈ ਕਰਦੇ ਸਨ ਕਿਉਂ ਕਿ ਉਸ ਨੇ ਆਪਣੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤੇ ਅਤੇ ਜੋ ਸਾਰੇ ਯਹੂਦੀਆਂ ਲਈ ਸ਼ਾਂਤੀ ਲਿਆਇਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਾਰਦਕਈ ਯਹੂਦੀ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਦਰਜੇ ਵਿੱਚ ਸੀ ਅਤੇ ਯਹੂਦੀਆਂ ਵਿੱਚ ਵੱਡਾ ਅਤੇ ਆਪਣੇ ਭਰਾਵਾਂ ਦੀ ਬਿਰਾਦਰੀ ਵਿੱਚ ਮੰਨਿਆ ਹੋਇਆ ਸੀ ਕਿਉਂ ਜੋ ਉਹ ਆਪਣੇ ਲੋਕਾਂ ਦਾ ਭਲਾ ਚਾਹੁੰਣ ਵਾਲਾ ਤੇ ਆਪਣੀ ਸਾਰੀ ਨਸਲ ਨਾਲ ਸ਼ਾਂਤੀ ਦੇ ਬਚਨ ਬੋਲਣ ਵਾਲਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸ ਦੇ ਯਹੂਦੀ ਸਾਥੀ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਦੀ ਸ਼ਾਂਤੀ ਲਈ ਬਚਨ ਬੋਲਦਾ ਹੁੰਦਾ ਸੀ।