Esther 3:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਮਾਨ ਨੂੰ ਪਤਾ ਲੱਗ ਚੁੱਕਾ ਸੀ ਕਿ ਉਹ ਯਹੂਦੀ ਹੈ। ਉਹ ਕੇਵਲ ਮਾਰਦਕਈ ਨੂੰ ਹੀ ਮਾਰਕੇ ਖਤਮ ਨਹੀਂ ਸੀ ਕਰਨਾ ਚਾਹੁੰਦਾ ਪਰ ਉਹ ਮਾਰਦਕਈ ਦੇ ਸਾਰੇ ਲੋਕਾਂ, ਯਹੂਦੀਆਂ ਨੂੰ ਅਹਸ਼ਵੇਰੋਸ਼ ਦੇ ਸਾਰੇ ਰਾਜ ਵਿੱਚੋਂ ਤਬਾਹ ਕਰਨਾ ਚਾਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮਾਰਦਕਈ ਇੱਕਲੇ ਉੱਤੇ ਹੱਥ ਪਾਉਣਾ ਉਹ ਦੀ ਨਿਗਾਹ ਵਿੱਚ ਉਹ ਦੀ ਬੇਪਤੀ ਸੀ ਕਿਉਂਕਿ ਉਹ ਨੂੰ ਮਾਰਦਕਈ ਦੀ ਉੱਮਤ ਦਾ ਪਤਾ ਦੱਸਿਆ ਗਿਆ ਸੀ, ਸੋ ਹਾਮਾਨ ਭਾਲਦਾ ਸੀ ਕਿ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ ਦੇ ਸਾਰੇ ਰਾਜ ਵਿੱਚ ਸਨ ਅਰਥਾਤ ਮਾਰਦਕਈ ਦੇ ਲੋਕਾਂ ਨੂੰ ਨਾਸ਼ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।