Esther 3:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਅਹਸ਼ਵੇਰੋਸ਼ ਦੇ ਰਾਜ ਦੇ ਬਾਰ੍ਹਵੇਂ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ, ਜੋ ਨੀਸਾਨ ਦਾ ਮਹੀਨਾ ਵੀ ਹੈ, ਉਨ੍ਹਾਂ ਨੇ ਇੱਕ ਖਾਸ ਦਿਨ ਅਤੇ ਮਹੀਨੇ ਦੀ ਚੋਣ ਕਰਨ ਦੇ ਉਦੇਸ਼ ਨਾਲ ਹਾਮਾਨ ਦੀ ਹਾਜ਼ਰੀ ਵਿੱਚ ਗੁਣੇ ਸੁੱਟੇ। ਬਾਰ੍ਹਵਾਂ ਮਹੀਨਾ, ਅਦਾਰ ਦਾ ਮਹੀਨਾ, ਚੁਣਿਆ ਗਿਆ ਸੀ। (ਉਨ੍ਹਾਂ ਦਿਨਾਂ ਵਿੱਚ, ਗੁਣੇ “ਪੁਰ” ਕਹਿਲਾਉਂਦੇ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹਸ਼ਵੇਰੋਸ਼ ਪਾਤਸ਼ਾਹ ਦੇ ਰਾਜ ਦੇ ਬਾਰਵੇਂ ਵਰ੍ਹੇ ਦੇ ਪਹਿਲੇ ਮਹੀਨੇ ਤੋਂ ਜਿਹੜਾ ਨੀਸਾਨ ਦਾ ਮਹੀਨਾ ਹੈ ਉਹ ਨਿਤ ਨਿਤ ਅਤੇ ਹਰ ਬਾਰਵੇਂ ਮਹੀਨੇ ਅਰਥਾਤ ਅਦਾਰ ਦੇ ਮਹੀਨੇ ਤੀਕ ਹਾਮਾਨ ਦੇ ਸਾਹਮਣੇ ਪੂਰ ਅਰਥਾਤ ਗੁਣੇ ਪਾਉਂਦੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।