Esther 4:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸੂਬੇ ਵਿੱਚ ਜਿੱਥੇ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਓੱਥੇ ਯਹੂਦੀਆਂ ਦਰਮਿਆਨ ਰੋਣਾ ਅਤੇ ਉਦਾਸੀ ਸੀ। ਉਹ ਵਰਤ ਰੱਖ ਰਹੇ ਸਨ ਅਤੇ ਉੱਚੀ-ਉੱਚੀ ਚੀਕ ਰਹੇ ਸਨ ਅਤੇ ਬਹੁਤ ਸਾਰੇ ਯਹੂਦੀਆਂ ਨੇ ਸੋਗ ਦੇ ਬਸਤਰ ਪਾਕੇ ਆਪਣੇ ਸਿਰਾਂ ਵਿੱਚ ਸੁਆਹ ਪਾਈ ਹੋਈ ਸੀ ਅਤੇ ਜ਼ਮੀਨ ਤੇ ਲਿਟੇ ਪਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਸੂਬੇ ਵਿੱਚ ਜਿੱਥੇ ਕਿਤੇ ਪਾਤਸ਼ਾਹ ਦੀ ਆਗਿਆ ਅਰ ਹੁਕਮ ਗਿਆ ਉੱਥੇ ਯਹੂਦੀਆਂ ਵਿੱਚ ਵੱਡਾ ਸਿਆਪਾ ਅਰ ਵਰਤ ਅਰ ਰੋਣ ਪਿੱਟਣ ਅਤੇ ਹਾਹਾਕਾਰ ਮਚ ਗਈ ਅਤੇ ਬਥੇਰੇ ਤੱਪੜ ਪਾ ਕੇ ਸੁਆਹ ਵਿੱਚ ਬਹ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।