Esther 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰਦਕਈ ਨੇ ਹਬਾਕ ਨੂੰ ਉਸ ਖਤ ਦੀ ਇੱਕ ਨਕਲ ਵੀ ਦਿੱਤੀ, ਜਿਸ ਵਿੱਚ ਯਹੂਦੀਆਂ ਨੂੰ ਮਾਰਨ ਦਾ ਆਦੇਸ਼ ਸੀ, ਜੋ ਕਿ ਸ਼ੂਸ਼ਨ ਦੇ ਸਾਰੇ ਸ਼ਹਿਰ ਵਿੱਚ ਘਲਿਆ ਗਿਆ ਸੀ। ਉਹ ਚਾਹੁੰਦਾ ਸੀ ਕਿ ਹਬਾਕ ਅਸਤਰ ਨੂੰ ਇਹ ਵਿਖਾਵੇ ਅਤੇ ਉਸ ਨੂੰ ਜਾ ਕੇ ਸਾਰਾ ਹਾਲ ਦੱਸੇ। ਅਤੇ ਉਸ ਨੇ ਅਸਤਰ ਨੂੰ ਪਾਤਸ਼ਾਹ ਕੋਲ ਜਾਕੇ, ਮਾਰਦਕਈ ਅਤੇ ਆਪਣੇ ਲੋਕਾਂ ਤੇ ਤਰਸ ਕਰਨ ਦੀ ਮਿੰਨਤ ਕਰਨ ਦੀ ਹਿਦਾਇਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਸ ਹੁਕਮ ਦੀ ਨਕਲ ਉਹ ਨੂੰ ਦਿੱਤੀ ਜਿਹੜਾ ਸ਼ੂਸ਼ਨ ਵਿੱਚ ਉਨ੍ਹਾਂ ਦੇ ਨਾਸ਼ ਕਰਨ ਲਈ ਦਿੱਤਾ ਗਿਆ ਸੀ ਤਾਂ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਹ ਨੂੰ ਦੱਸੇ ਅਤੇ ਉਹ ਨੂੰ ਤਾਗੀਦ ਕਰੇ ਕਿ ਉਹ ਪਾਤਸ਼ਾਹ ਕੋਲ ਜਾ ਕੇ ਉਹ ਦੇ ਅੱਗੇ ਤਰਲੇ ਕਰੇ ਅਤੇ ਉਹ ਦੇ ਸਨਮੁਖ ਆਪਣੀ ਉੱਮਤ ਲਈ ਬੇਨਤੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੂਦੀਆਂ ਨੂੰ ਨਾਸ ਕਰਨ ਦਾ ਜੋ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਸੀ, ਉਸ ਦੀ ਇੱਕ ਨਕਲ ਵੀ ਉਸਨੇ ਹਥਾਕ ਨੂੰ ਦਿੱਤੀ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਸ ਨੂੰ ਸਭ ਕੁਝ ਦੱਸੇ ਅਤੇ ਅਸਤਰ ਲਈ ਇਹ ਹੁਕਮ ਦਿੱਤਾ ਕਿ ਉਹ ਰਾਜਾ ਦੇ ਕੋਲ ਜਾ ਕੇ ਉਸ ਦੇ ਅੱਗੇ ਆਪਣੀ ਜਾਤੀ ਦੇ ਲੋਕਾਂ ਦੇ ਲਈ ਮਿੰਨਤ ਅਤੇ ਬੇਨਤੀ ਕਰੇ।