Esther 5:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਜੇ ਦਿਨ, ਅਸਤਰ ਨੇ ਆਪਣਾ ਸ਼ਾਹੀ ਪਹਿਰਾਵਾ ਪਾਇਆ ਅਤੇ ਜਾਕੇ ਪਾਤਸ਼ਾਹ ਦੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ ਖੜੀ ਹੋ ਗਈ। ਇਹ ਜਗ੍ਹਾ ਰਾਜੇ ਦੇ ਦੀਵਾਨ ਖਾਨੇ ਦੇ ਸਾਹਮਣੇ ਸੀ। ਰਾਜਾ ਦੀਵਾਨ ਖਾਨੇ ਵਿੱਚ ਪ੍ਰਵੇਸ਼ ਵੱਲ ਮੂੰਹ ਕਰਕੇ ਆਪਣੇ ਤਖਤ ਤੇ ਬੈਠਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਤਿੱਜੇ ਦਿਨ ਅਸਤਰ ਸ਼ਾਹੀ ਪੁਸ਼ਾਕ ਪਾ ਕੇ ਪਾਤਸ਼ਾਹ ਦੇ ਮਹਿਲ ਦੇ ਅੰਦਰਲੇ ਵੇਹੜੇ ਵਿੱਚ ਦੀਵਾਨ ਖ਼ਾਨੇ ਦੇ ਅੱਗੇ ਜਾ ਖੜੋਤੀ ਅਤੇ ਪਾਤਸ਼ਾਹ ਆਪਣੇ ਸ਼ਾਹੀ ਮਹਿਲ ਵਿੱਚ ਆਪਣੀ ਰਾਜ ਗੱਦੀ ਉੱਤੇ ਮਹਿਲ ਦੇ ਬੂਹੇ ਦੇ ਸਾਹਮਣੇ ਬੈਠਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਜਿਹਾ ਹੋਇਆ ਕਿ ਅਸਤਰ ਦੇ ਵਰਤ ਦੇ ਤੀਸਰੇ ਦਿਨ, ਅਸਤਰ ਸ਼ਾਹੀ ਬਸਤਰ ਪਹਿਨ ਕੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ, ਦਰਬਾਰ ਦੇ ਸਾਹਮਣੇ ਜਾ ਕੇ ਖੜ੍ਹੀ ਹੋ ਗਈ ਅਤੇ ਰਾਜਾ ਮਹਿਲ ਵਿੱਚ ਆਪਣੀ ਰਾਜ ਗੱਦੀ ਉੱਤੇ ਮਹਿਲ ਦੇ ਦਰਵਾਜ਼ੇ ਦੇ ਸਾਹਮਣੇ ਬੈਠਾ ਸੀ।