Esther 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਉਨ੍ਹਾਂ ਸਾਰਿਆਂ ਅੱਗੇ ਆਪਣੀ ਅਮੀਰੀ ਅਤੇ ਆਪਣੇ ਬਹੁਤ ਸਾਰੇ ਪੁੱਤਰਾਂ ਬਾਰੇ ਸ਼ੇਖੀ ਮਾਰਨ ਲੱਗ ਪਿਆ ਅਤੇ ਕਿਵੇਂ ਰਾਜੇ ਨੇ ਉਸ ਨੂੰ ਸਨਮਾਨਿਤ ਕੀਤਾ ਸੀ। ਉਹ ਸ਼ੇਖੀਆਂ ਮਾਰ ਰਿਹਾ ਸੀ ਕਿ ਪਾਤਸ਼ਾਹ ਨੇ ਕਿਵੇਂ ਉਸ ਨੂੰ ਦੂਸਰੇ ਆਗੂਆਂ ਨਾਲੋਂ ਉੱਚੀ ਪਦਵੀ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ ਬਾਠ ਅਤੇ ਆਪਣੇ ਪੁੱਤ੍ਰਾਂ ਦੇ ਵਾਧੇ ਦੀ ਵਾਰਤਾ ਦੱਸੀ ਅਤੇ ਓਹ ਸਾਰੀਆਂ ਗੱਲਾਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਰਦਾਰਾਂ ਅਤੇ ਸ਼ਾਹੀ ਟਹਿਲੂਆਂ ਵਿੱਚ ਉੱਚੀ ਪਦਵੀ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।