Esther 5:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਮਾਨ ਦੀ ਪਤਨੀ ਜ਼ਰਸ਼ ਅਤੇ ਹਾਮਾਨ ਦੇ ਸਾਰੇ ਮਿੱਤਰਾਂ ਨੇ ਉਸ ਨੂੰ ਸੁਝਾਵ ਦਿੱਤਾ। ਉਨ੍ਹਾਂ ਕਿਹਾ, “75 ਫੁੱਟ ਉੱਚੀ ਇੱਕ ਝੂਲਦੀ ਚੌਂਕੀ ਬਣਵਾਈ ਜਾਵੇ ਤੇ ਕੱਲ੍ਹ ਤੂੰ ਸਵੇਰੇ ਪਾਤਸ਼ਾਹ ਨੂੰ ਜਾਕੇ ਕਹੀਁ ਕਿ ਉਹ ਮਾਰਦਕਈ ਨੂੰ ਉਸਤੇ ਸੂਲੀ ਚੜ੍ਹਾ ਦੇਵੇੇ ਫ਼ਿਰ ਤੂੰ ਉਪਰੰਤ ਖੁਸ਼ੀ-ਖੁਸ਼ੀ ਪਾਤਸ਼ਾਹ ਨਾਲ ਦਾਅਵਤ ਤੇ ਚੱਲਾ ਜਾਵੀਂ।” ਹਾਮਾਨ ਨੂੰ ਇਹ ਸੁਝਾਵ ਪਸੰਦ ਆਇਆ ਅਤੇ ਉਸ ਨੇ ਉਹ ਸੂਲੀ ਬਨਾਉਣ ਦਾ ਹੁਕਮ ਦਿ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੀ ਇਸਤ੍ਰੀ ਜ਼ਰਸ਼ ਨੇ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਆਖਿਆ ਕਿ ਪੰਜਾਹ ਹੱਥ ਉੱਚੀ ਸੂਲੀ ਬਣਵਾਈ ਜਾਵੇ ਅਤੇ ਕਲ ਨੂੰ ਪਾਤਸ਼ਾਹ ਨੂੰ ਆਖ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾਇਆ ਜਾਵੇ, ਤਦ ਅਨੰਦ ਨਾਲ ਪਾਤਸ਼ਾਹੀ ਦੇ ਸੰਗ ਪਰਸ਼ਾਦ ਛਕਣ ਨੂੰ ਜਾਈਂ ਅਤੇ ਹਾਮਾਨ ਨੂੰ ਇਹ ਗੱਲ ਚੰਗੀ ਲੱਗੀ ਅਤੇ ਉਸ ਨੇ ਸੂਲੀ ਬਣਵਾਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ।