Esther 5:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨੇ ਰਾਣੀ ਅਸਤਰ ਤੂੰ ਵਿਹੜੇ ਵਿੱਚ ਖੜੀ ਵੇਖਿਆ। ਉਹ ਉਸ ਨੂੰ ਵੇਖਕੇ ਬੜਾ ਖੁਸ਼ ਹੋਇਆ ਆਪਣਾ ਸੁਨਿਹਰੀ ਰਾਜ-ਦੰਡ ਰਾਣੀ ਵੱਲ ਵੱਧਾਇਆ, ਜੋ ਉਸ ਦੇ ਹੱਥ ਵਿੱਚ ਸੀ, ਫੇਰ ਰਾਣੀ ਕਮਰੇ ’ਚ ਪ੍ਰਵੇਸ਼ ਕਰਕੇ ਪਾਤਸ਼ਾਹ ਦੇ ਕੋਲ ਚਲੀ ਗਈ ਤੇ ਉਸ ਆਸੇ ਦੀ ਨੋਕ ਨੂੰ ਛੂਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਪਾਤਸ਼ਾਹ ਨੇ ਮਲਕਾ ਅਸਤਰ ਨੂੰ ਅੰਦਰਲੇ ਵੇਹੜੇ ਵਿੱਚ ਖੜੀ ਵੇਖਿਆ ਤਾਂ ਉਹ ਉਸ ਦੀ ਨਿਗਾਹ ਵਿੱਚ ਕਿਰਪਾ ਜੋਗ ਹੋਈ ਅਤੇ ਪਾਤਸ਼ਾਹ ਨੇ ਉਹ ਸੋਨੇ ਦਾ ਆਸਾ ਜਿਹੜਾ ਉਹ ਦੇ ਹੱਥ ਵਿੱਚ ਸੀ ਅਸਤਰ ਵੱਲ ਵਧਾਇਆ ਅਤੇ ਅਸਤਰ ਨੇ ਨੇੜੇ ਜਾ ਕੇ ਆਸੇ ਦੀ ਨੋਕ ਨੂੰ ਛੋਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਰਾਜਾ ਨੇ ਰਾਣੀ ਅਸਤਰ ਨੂੰ ਅੰਦਰਲੇ ਵਿਹੜੇ ਵਿੱਚ ਖੜ੍ਹੀ ਹੋਈ ਵੇਖਿਆ ਤਾਂ ਉਸ ਤੋਂ ਪ੍ਰਸੰਨ ਹੋ ਕੇ ਸੋਨੇ ਦਾ ਆੱਸਾ ਜਿਹੜਾ ਉਹ ਦੇ ਹੱਥ ਵਿੱਚ ਸੀ, ਅਸਤਰ ਵੱਲ ਵਧਾਇਆ। ਤਦ ਅਸਤਰ ਨੇ ਨਜ਼ਦੀਕ ਜਾ ਕੇ ਆੱਸੇ ਦੀ ਨੋਕ ਨੂੰ ਛੂਹਿਆ।