Esther 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਮੈਂ ਪਾਤਸ਼ਾਹ ਦੀ ਨਿਗਾਹ ਵਿੱਚ ਪਰਵਾਨ ਹਾਂ, ਅਤੇ ਜੋ ਮੈਂ ਮਂਗਾ ਉਹ ਪਾਤਸ਼ਾਹ ਖੁਸ਼ੀ ਨਾਲ ਪੂਰਾ ਕਰੇ ਤਾਂ ਚੰਗਾ ਹੋਵੇ ਜੋ ਪਾਤਸ਼ਾਹ ਅਤੇ ਹਾਮਾਨ ਕੱਲ ਇੱਥੇ ਆਉਣ। ਕੱਲ ਮੈਂ ਇੱਕ ਹੋਰ ਦਾਅਵਤ ਪਾਤਸ਼ਾਹ ਅਤੇ ਹਾਮਾਨ ਲਈ ਤਿਆਰ ਕਰਾਂਗੀ ਅਤੇ ਆਪਣੀ ਇੱਛਾ ਵੀ ਪਰਗਟ ਕਰਾਂਗੀ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਪਾਤਸ਼ਾਹ ਦੀ ਨਿਗਾਹ ਵਿੱਚ ਦਯਾ ਦੀ ਭਾਗੀ ਹਾਂ ਅਤੇ ਜੇ ਪਾਤਸ਼ਾਹ ਨੂੰ ਮੇਰੀ ਅਰਜ਼ ਚੰਗੀ ਲੱਗੇ ਤਾਂ ਪਾਤਸ਼ਾਹ ਅਰ ਹਾਮਾਨ ਪਰਸ਼ਾਦ ਛਕਣ ਨੂੰ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ ਆਉਣ ਤਾਂ ਕੱਲ ਨੂੰ ਮੈਂ ਉਹ ਕੁੱਝ ਕਰਾਂਗੀ ਜਿਵੇਂ ਪਾਤਸ਼ਾਹ ਨੇ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।”