Esther 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਹਾਮਾਨ ਪਾਤਸ਼ਾਹ ਦੇ ਮਹਿਲੋਁ ਬੜੀ ਖੁਸ਼ੀ-ਖੁਸ਼ੀ ਪਰਤਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਕੋਲ ਵੇਖਿਆ ਤਾਂ ਉਸ ਨੂੰ ਮਾਰਦਕਈ ਤੇ ਬੜਾ ਕਰੋਧ ਆਇਆ। ਉਸ ਨੂੰ ਮਾਰਦਕਈ ਤੇ ਪਾਗਲਾਂ ਵਾਂਗ ਕਰੋਧ ਚੜ੍ਹਿਆ ਕਿਉਂ ਕਿ ਉੱਥੋਂ ਲੰਘਦਿਆਂ ਨੂੰ ਉਸ ਨੇ ਮਾਣ ਨਹੀਂ ਸੀ ਦਿੱਤਾ। ਮਾਰਦਕਈ ਹਾਮਾਨ ਤੋਂ ਡਰਦਾ ਨਹੀਂ ਸੀ ਇਹ ਸੋਚ ਕੇ ਉਹ ਕਰੋਧ ’ਚ ਪਾਗਲ ਹੋ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਦਿਨ ਹਾਮਾਨ ਅਨੰਦ ਅਰ ਪਰਸੱਨ ਹੋ ਕੇ ਬਾਹਰ ਨੂੰ ਨਿੱਕਲਿਆ ਪਰ ਜਦ ਹਾਮਾਨ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਉੱਤੇ ਵੇਖਿਆ ਕਿ ਨਾ ਉਹ ਉੱਠ ਕੇ ਖੜਾ ਹੋਇਆ ਅਤੇ ਨਾ ਹਟਿਆ ਤਾਂ ਹਾਮਾਨ ਕ੍ਰੋਧ ਨਾਲ ਮਾਰਦਕਈ ਦੇ ਵਿਰੁੱਧ ਭਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਹਾਮਾਨ ਬਹੁਤ ਹੀ ਅਨੰਦ ਅਤੇ ਮਗਨ ਹੋ ਕੇ ਬਾਹਰ ਨਿੱਕਲਿਆ ਪਰ ਜਦ ਉਸ ਨੇ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਵੇਖਿਆ ਕਿ ਨਾ ਤਾਂ ਉਹ ਉੱਠ ਕੇ ਖੜ੍ਹਾ ਹੋਇਆ ਅਤੇ ਨਾ ਹੀ ਹਟਿਆ ਤਾਂ ਹਾਮਾਨ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।