Esther 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਲਦੀ ਜਾ” ਪਾਤਸ਼ਾਹ ਨੇ ਹਾਮਾਨ ਨੂੰ ਹੁਕਮ ਦਿੱਤਾ। “ਜਾ ਕੇ ਸ਼ਾਹੀ ਪੋਸ਼ਾਕ ਅਤੇ ਘੋੜਾ ਲਿਆ ਜਿਵੇਂ ਕਿ ਤੂੰ ਹੁਣੇ ਸੁਝਾਅ ਦਿੱਤਾ ਹੈ ਤੇ ਇਹ ਸਭ ਕੁਝ ਮਾਰਦਕਈ ਯਹੂਦੀ ਲਈ ਕਰ। ਉਹ ਪਾਤਸ਼ਾਹੀ ਫਾਟਕ ਕੋਲ ਬੈਠਾ ਹੈ ਅਤੇ ਇਹ ਸਭ ਕੁਝ ਉਸ ਲਈ ਆਪਣੇ ਸੁਝਾਅ ਮੁਤਾਬਕ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਹਾਮਾਨ ਨੂੰ ਆਖਿਆ, ਝੱਟ ਕਰ ਅਤੇ ਆਪਣੀ ਗੱਲ ਅਨੁਸਾਰ ਘੋੜਾ ਅਤੇ ਪੁਸ਼ਾਕ ਲੈ ਅਤੇ ਮਾਰਦਕਈ ਯਹੂਦੀ ਨਾਲ ਜਿਹੜਾ ਪਾਤਸ਼ਾਹੀ ਫਾਟਕ ਉੱਤੇ ਬੈਠਾ ਹੈ ਏਦਾਂ ਹੀ ਕਰ ਅਤੇ ਜੋ ਕੁੱਝ ਤੂੰ ਆਖਿਆ ਹੈ ਉਸ ਵਿੱਚੋਂ ਕੋਈ ਗੱਲ ਰਹਿ ਨਾ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”