Esther 6:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫੇਰ ਹਾਮਾਨ ਪੋਸ਼ਾਕ ਅਤੇ ਘੋੜਾ ਲਿਅਇਆ। ਫਿਰ ਉਸ ਨੇ ਮਾਰਦਕਈ ਨੂੰ ਉਹ ਪੁਸ਼ਾਕ ਪੁਵਾਈ ਅਤੇ ਉਸ ਨੂੰ ਘੋੜੇ ਉੱਤੇ ਬਿਠਾਇਆ ਫੇਰ ਉਹ, ਉਸ ਨੂੰ ਸ਼ਹਿਰ ਦੇ ਦੁਆਲੇ ਲੈ ਗਿਆ ਅਤੇ ਐਲਾਨ ਕੀਤਾ, “ਇਹ ਉਸ ਵਿਅਕਤੀ ਲਈ ਕੀਤਾ ਗਿਆ ਜਿਸ ਨੂੰ ਪਾਤਸ਼ਾਹ ਸਤਿਕਾਰਨਾ ਚਾਹੁੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਾਮਾਨ ਨੇ ਉਹ ਪੁਸ਼ਾਕ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਪੁਸ਼ਾਕ ਪੁਵਾਈ ਅਤੇ ਘੋੜੇ ਉੱਤੇ ਚੜ੍ਹਾ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਅਤੇ ਉਹ ਦੇ ਅੱਗੇ ਡੌਂਡੀ ਪਿਟਵਾਈ ਕਿ ਉਸ ਮਨੁੱਖ ਨਾਲ ਏਵੇਂ ਹੀ ਕੀਤਾ ਜਾਵੇਗਾ ਜਿਹ ਨੂੰ ਪਾਤਸ਼ਾਹ ਪਤ ਦੇਣੀ ਚਾਹੁੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”