Esther 6:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਹਾਮਾਨ ਨੇ ਇਹ ਸਾਰੀ ਵਾਰਦਾਤ ਜੋ ਉਸ ਨਾਲ ਘਟੀ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਮਿੱਤਰਾਂ ਨੂੰ ਸੁਣਾਈ। ਹਾਮਾਨ ਦੀ ਪਤਨੀ ਅਤੇ ਉਸ ਦੇ ਮਿੱਤਰਾਂ ਨੇ ਜਿਹੜੇ ਸੁਝਾਅ ਉਸ ਨੂੰ ਦਿੱਤੇ ਸਨ, ਉਨ੍ਹਾਂ ਨੇ ਕਿਹਾ, “ਜੇਕਰ ਮਾਰਦਕਈ ਯਹੂਦੀ ਹੈ ਤਾਂ ਤੂੰ ਇਸ ਨੂੰ ਹਰਾ ਨਹੀਂ ਸੱਕਦਾ ਪਰ ਹੁਣ ਤੋਂ ਹੀ ਤੇਰਾ ਪਤਨ ਸ਼ੁਰੂ ਹੋ ਚੁੱਕਾ ਹੈ ਅਤੇ ਤੇਰਾ ਪਤਨ ਤੇ ਹਾਰ ਅਵੱਸ਼ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਮਾਨ ਨੇ ਆਪਣੀ ਇਸਤ੍ਰੀ ਜ਼ਰਸ਼ ਨੂੰ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁੱਝ ਜੋ ਉਸ ਦੇ ਨਾਲ ਬੀਤਿਆ ਸੀ ਦੱਸਿਆ ਤਾਂ ਉਸ ਦੇ ਬੁੱਧਵਾਨ ਪੁਰਸ਼ਾਂ ਨੇ ਅਤੇ ਉਸ ਦੀ ਇਸਤ੍ਰੀ ਜ਼ਰਸ਼ ਨੇ ਉਸ ਨੂੰ ਆਖਿਆ, ਜੋ ਮਾਰਦਕਈ ਯਹੂਦੀਆਂ ਦੀ ਨਸਲ ਵਿੱਚੋਂ ਹੈ ਜਿਹਦੇ ਅੱਗੇ ਤੂੰ ਡਿੱਗਣ ਲੱਗਾ ਹੈਂ ਤਾਂ ਤੂੰ ਉਹ ਨੂੰ ਜਿੱਤ ਨਹੀਂ ਸੱਕਦਾ ਪਰੰਤੂ ਤੂੰ ਉਹ ਦੇ ਅੱਗੇ ਜਰੂਰ ਡਿੱਗੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਦੇ ਨਾਲ ਬੀਤਿਆ ਸੀ। ਤਦ ਉਸ ਦੇ ਬੁੱਧਵਾਨ ਮਿੱਤਰਾਂ ਅਤੇ ਉਸ ਦੀ ਪਤਨੀ ਜਰਸ਼ ਨੇ ਉਸ ਨੂੰ ਕਿਹਾ, “ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ।”