Esther 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਸੇਵਾਦਾਰ ਨੇ ਪਾਤਸ਼ਾਹ ਨੂੰ ਪੋਥੀ ਪੜ੍ਹ ਕੇ ਸੁਣਾਈ। ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਨੂੰ ਮਾਰ ਮੁਕਉਣ ਦੀ ਵਿਉਂਤ ਨੂੰ ਵੀ ਪੜ੍ਹਿਆ। ਇਹ ਉਸ ਵੇਲੇ ਦੀ ਵਾਰਦਾਤ ਹੈ ਜਦੋਂ ਮਾਰਦਕਈ ਨੇ ਬਿਗਬਾਨਾ ਅਤੇ ਤਰਸ਼ ਦੀ ਖਬਰ ਦਿੱਤੀ ਸੀ। ਇਹ ਉਹ ਦੋ ਖੁਸਰੇ ਸਨ ਜਿਹੜੇ ਪਾਤਸ਼ਾਹ ਦੇ ਦਰਵਾਜ਼ੇ ਤੇ ਪਹਿਰੇਦਾਰੀ ਕਰਦੇ ਸਨ, ਅਤੇ ਜਿਨ੍ਹਾਂ ਨੇ ਪਾਤਸ਼ਾਹ ਨੂੰ ਮਾਰਨ ਦੀ ਵਿਉਂਤ ਬਣਾਈ ਸੀ। ਮਾਰਦਕਈ ਨੂੰ ਇਸਦੀ ਸੂਹ ਮਿਲ ਗਈ ਅਤੇ ਉਸ ਨੇ ਇਸ ਬਾਰੇ ਕਿਸੇ ਨੂੰ ਸੂਚਨਾ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਦੇ ਵਿਚ ਲਿਖਿਆ ਹੋਇਆ ਲੱਭਾ ਕਿ ਮਾਰਦਕਈ ਨੇ ਦਰਬਾਨਾਂ ਵਿੱਚੋਂ ਪਾਤਸ਼ਾਹ ਦੇ ਦੋ ਖੁਸਰਿਆਂ ਬਿਗਥਾਨਾ ਅਰ ਤਰਸ਼ ਦੀ ਖਬਰ ਦਿੱਤੀ ਸੀ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਉੱਤੇ ਹੱਥ ਪਾਉਣਾ ਭਾਲਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।