Esther 6:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਹਾਮਾਨ ਪਾਤਸ਼ਾਹ ਦੇ ਮਹਿਲ ਦੇ ਵਿਹੜੇ ਵਿੱਚ ਅਜੇ ਦਾਖਲ ਹੀ ਹੋਇਆ ਸੀ। ਉਹ ਪਾਤਸ਼ਾਹ ਨੂੰ ਇਹ ਆਖਣ ਆਇਆ ਸੀ ਕਿ ਜੋ ਸੂਲੀ ਉਸ ਨੇ ਤਿਆਰ ਕੀਤੀ ਹੈ ਪਾਤਸ਼ਾਹ, ਮਾਰਦਕਈ ਨੂੰ ਉੱਥੇ ਟੰਗਣ ਦਾ ਹੁਕਮ ਦੇਵੇ। ਰਾਜੇ ਨੇ ਕਦਮਾਂ ਦੀ ਆਵਾਜ਼ ਸੁਣੀ। ਰਾਜੇ ਨੇ ਆਖਿਆ, “ਵਿਹੜੇ ਵਿੱਚ ਕੌਣ ਆਇਆ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਆਖਿਆ, ਵੇਹੜੇ ਵਿੱਚ ਕੌਣ ਹੈ? ਉਸ ਵੇਲੇ ਹਾਮਾਨ ਪਾਤਸ਼ਾਹ ਦੇ ਮਹਿਲ ਦੇ ਬਾਹਰ ਦੇ ਵੇਹੜੇ ਵਿੱਚ ਆਇਆ ਹੋਹਿਆ ਸੀ ਤਾਂ ਜੋ ਮਾਰਦਕਈ ਨੂੰ ਉਸ ਸੂਲੀ ਉੱਤੇ ਜਿਹੜੀ ਉਸ ਨੇ ਤਿਆਰ ਕੀਤੀ ਹੋਈ ਸੀ ਟੰਗਣ ਲਈ ਪਾਤਸ਼ਾਹ ਨੂੰ ਆਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।